
ਰਈਆ 28 ਫਰਵਰੀ(ਸੁਖਵਿੰਦਰ ਬਾਵਾ) : ਆਮ ਆਦਮੀ ਪਾਰਟੀ ਦੀ ਨੀਤੀਆਂ ਤੋਂ ਖੁਸ਼ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਹਲਕਾ ਬਾਬਾ ਬਕਾਲਾ ਅਧੀਨ ਪੈਂਦੇ ਪਿੰਡ ਬੁੱਲੇਨੰਗਲ ਦੀ ਸਮੂਹ ਪੰਚਾਇਤ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਦੱਸਿਆ ਕਿ ਸਾਡੀ ਪਾਰਟੀ ਆਮ ਆਦਮੀ ਦੀ ਪਾਰਟੀ ਹੈ ਅਤੇ ਅਸੀਂ ਆਮ ਆਦਮੀ ਦੇ ਹੱਕਾਂ ਲਈ ਵਚਨਬੱਧ ਹਾਂ।
ਸ: ਟੌਂਗ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਹੀ 50 ਹਜ਼ਾਰ ਤੋਂ ਵੱਧ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਹੈ। ਉਨਾਂ ਦੱਸਿਆ ਕਿ ਚੋਣਾਂ ਦੌਰਾਨ ਅਸੀਂ ਜੋ ਗਰੰਟੀਆਂ ਕੀਤੀਆਂ ਸਨ ਉਨਾਂ ਨੂੰ ਪੂਰਾ ਕਰ ਰਹੇ ਹਾਂ। ਸ: ਟੌਂਗ ਨੇ ਦੱਸਿਆ ਕਿ ਸਾਡੀ ਸਰਕਾਰ ਭ੍ਰਿਸ਼ਟਾਚਾਰ ਪ੍ਰਤੀ ਜੀਰੋ ਟਾਲਰੈਂਸ ਨੀਤੀ ਤੇ ਕੰਮ ਕਰ ਰਹੀ ਹੈ ਅਤੇ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਉਨਾਂ ਦੱਸਿਆ ਕਿ ਅੱਜ ਪਿੰਡ ਬੁੱਲੇ ਨੰਗਲ ਦੀ ਸਰਪੰਚ ਰਮਨਪ੍ਰੀਤ ਕੌਰ ਮੈਂਬਰ ਜਗਦੀਪ ਸਿੰਘ, ਨਰਿੰਦਰ ਸਿੰਘ, ਗੁਰਦੇਵ ਸਿੰਘ, ਕੁਲਜਿੰਦਰ ਕੌਰ, ਹਰਜਿੰਦਰ ਕੌਰ, ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਸ: ਟੌਂਗ ਨੇ ਉਨਾਂ ਦਾ ਸਵਾਗਤ ਕਰਦਿਆਂ ਵਿਸ਼ਵਾਸ਼ ਦਿਵਾਇਆ ਕਿ ਪਾਰਟੀ ਵਿੱਚ ਉਨਾਂ ਦਾ ਪੂਰਾ ਬਣਦਾ ਮਾਨ ਸਤਿਕਾਰ ਕੀਤਾ ਜਾਵੇਗਾ।