ताज़ा खबरपंजाब

ਪਿੰਡ ਬ੍ਰਹਮਪੁਰਾ ਵਿਖੇ ‘ਆਪ’ ਵੱਲੋਂ ਨਸ਼ਿਆਂ ਖਿਲਾਫ਼ ਮੁਹਿੰਮ ਦਾ ਆਗਾਜ਼

ਐਸ.ਐਚ.ਓ ਇੰਸਪੈਕਟਰ ਸ਼ਿਵਦਰਸ਼ਨ ਸਿੰਘ ਨਾਲ ਕੀਤੀ ਮੀਟਿੰਗ, ਇਲਾਕੇ ਦੀਆਂ ਪੰਚਾਇਤਾਂ ਕੋਲੋਂ ਮੰਗਿਆ ਸਹਿਯੋਗ

ਚੋਹਲਾ ਸਾਹਿਬ/ਤਰਨਤਾਰਨ, 14 ਮਾਰਚ (ਨਈਅਰ) : ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀਂ ਪਾਰਟੀ ਦੇ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਨ ਤੋਂ ਬਾਅਦ ਆਮ ਆਦਮੀਂ ਪਾਰਟੀ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ,ਜਿਸਦੇ ਚੱਲਦਿਆਂ ਵੱਖ-ਵੱਖ ਪਿੰਡਾਂ ਵਿੱਚ ਆਮ ਆਦਮੀਂ ਪਾਰਟੀ ਦੇ ਵਲੰਟੀਅਰਾਂ ਵੱਲੋਂ ਸਮਾਜ ਵਿੱਚ ਮਾੜੇ ਅਨਸਰਾਂ ਖਿਲਾਫ ਝੰਡਾ ਚੁੱਕ ਲਿਆ ਗਿਆ ਹੈ।ਜਿਸ ਤਹਿਤ ਸੋਮਵਾਰ ਨੂੰ ਪਿੰਡ ਬ੍ਰਹਮਪੁਰਾ ਵਿਖੇ ਨਸ਼ਿਆਂ ਦਾ ਨਜਾਇਜ ਧੰਦਾ ਕਰ ਰਹੇ ਅਨਸਰਾਂ ਨੂੰ ਨੱਥ ਪਾਉਣ ਲਈ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ‘ਆਪ’ ਦੇ ਨੌਜਵਾਨ ਆਗੂ ਪਰਮ ਸਰਹਾਲੀ ਨੇ ਦੱਸਿਆ ਕਿ ਅੱਜ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਦੇ ਜਰਨਲ ਸਕੱਤਰ ਕਾਰਜ ਸਿੰਘ ਬ੍ਰਹਮਪੁਰਾ ਦੇ ਗ੍ਰਹਿ ਪਿੰਡ ਬ੍ਰਹਮਪੁਰਾ ਵਿਖੇ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਪੁਲਿਸ ਥਾਣਾ ਚੋਹਲਾ ਸਾਹਿਬ ਐਸ.ਐਚ.ਓ ਇੰਸਪੈਕਟਰ ਸ਼ਿਵਦਰਸ਼ਨ ਸਿੰਘ ਵਿਸ਼ੇਸ਼ ਤੌਰ ‘ਤੇ ਹਾਜਰ ਹੋਏ।

ਇਸ ਸਮੇਂ ‘ਆਪ’ ਦੇ ਜਰਨਲ ਸਕੱਤਰ ਕਾਰਜ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਅੱਜ ਉਹਨਾਂ ਦੇ ਪਿੰਡ ਤੋਂ ਨਸਿ਼ਆਂ ਖਿਲਾਫ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ।ਜਿਸ ਵਿੱਚ ਪੁਲਿਸ ਪ੍ਰਸ਼ਾਸ਼ਨ ਪਾਸੋਂ ਵਿਸ਼ੇਸ਼ ਸਹਿਯੋਗ ਦੀ ਮੰਗ ਕੀਤੀ ਗਈ ਹੈ।ਉਹਨਾਂ ਕਿਹਾ ਕਿ ਉਹਨਾਂ ਦੀ ਪਾਰਟੀ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਉਹਨਾਂ ਨੂੰ ਰੁਜਗਾਰ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।ਇਸ ਸਮੇਂ ਐਸ.ਐਚ.ਓ ਇੰਸਪੈਕਟਰ ਸ਼ਿਵਦਰਸ਼ਨ ਸਿੰਘ ਨੇ ਸਮੁੱਚੇ ਇਲਾਕੇ ਦੀਆਂ ਪੰਚਾਇਤਾਂ ਅਤੇ ਪਤਵੰਤਿਆਂ ਪਾਸੋਂ ਨਸ਼ੇ ਦੇ ਖਾਤਮੇਂ ਲਈ ਸਹਿਯੋਗ ਦੀ ਮੰਗ ਕੀਤੀ।ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਨਸ਼ਾ ਵੇਚਣ ਵਾਲੇ ਵਿਅਕਤੀ ਸਬੰਧੀ ਜਾਣਕਾਰੀ ਹੋਵੇ ਤਾਂ ਉਹ ਬਿਨਾਂ ਕਿਸੇ ਡਰ ਭੈਅ ਤੋਂ ਉਹਨਾਂ ਨੂੰ ਸੂਚਿਤ ਕਰ ਸਕਦਾ ਹੈ।ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ ਅਤੇ ਕਿਸੇ ਵੀ ਕੀਮਤ ਤੇ ਨਸ਼ਾ ਤਸਕਰਾਂ ਨੂੰ ਬਖਸਿ਼ਆ ਨਹੀਂ ਜਾਵੇਗਾ।ਇਸ ਸਮੇਂ ਵਰਿਆਮ ਸਿੰਘ,ਤਰਸੇਮ ਸਿੰਘ,ਸਰਬਜੀਤ ਸਿੰਘ, ਪ੍ਰਭਜੀਤ ਸਿੰਘ ਸੰਗਤਪੁਰਾ,ਗੁਰਜੰਟ ਸਿੰਘ ਵਰਿਆਂ ਆਦਿ ਹਾਜ਼ਰ ਸਨ।

Related Articles

Leave a Reply

Your email address will not be published.

Back to top button