ਜਲੰਧਰ (ਕਬੀਰ ਸੌਂਧੀ): ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਅਨੇਕਾਂ ਮੁੱਦਿਆਂ ਜਿਵੇਂ ਕਿ ਸੰਵੇਦਨਸ਼ੀਲ ਥਾਵਾਂ ’ਤੇ ਸੁਰੱਖਿਆ ਪ੍ਰਬੰਧਾਂ, ਪੈਟਰੋਲੰਗ ਨੂੰ ਵਧਾਉਣ, ਸ਼ਹਿਰ ਵਿੱਚ ਰਾਤ ਸਮੇਂ ਕਰਫ਼ਿਊ ਨੂੰ ਸ਼ਖਤੀ ਨਾਲ ਲਾਗੂ ਕਰਨਾ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਦੋਸ਼ੀਆਂ ਦੀਆਂ ਜਾਇਦਾਦਾਂ ਜ਼ਬਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।
ਸ੍ਰੀ ਭੁੱਲਰ ਨੇ ਦੱਸਿਆ ਕਿ ਜਦੋਂ ਤੋਂ ਕੋਵਿਡ-19 ਦੇ ਕੇਸਾਂ ਵਿੱਚ ਦੁਬਾਰਾ ਵਾਧਾ ਹੋਣਾ ਸ਼ੁਰੂ ਹੋਇਆ ਹੈ ਤਾਂ ਸ਼ਹਿਰ ਵਿੱਚ ਰਾਤ ਦੇ ਕਰਫ਼ਿਊ ਨੂੰ ਸ਼ਖਤੀ ਨਾਲ ਲਾਗੂ ਕਰਨ ਅਤੇ ਕੋਵਿਡ ਸਬੰਧੀ ਹਦਾਇਤਾਂ ਦੀ ਪਾਲਣਾ ਕਰਵਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਸਰਕਾਰ ਦੀਆਂ ਹਦਾਇਤਾਂ ਜਿਵੇਂ ਮਾਸਕ ਪਾਉਣਾ ਅਤੇ ਸਮਾਜਿਕ ਦੂਰੀ ਨੂੰ ਬਣਾਈ ਰੱਖਣਾ ਆਦਿ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸ਼ਖਤ ਕਾਰਵਾਈ ਕੀਤੀ ਜਾਵੇਗੀ।
ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਪੁਲਿਸ ਕਮਿਸ਼ਨਰ ਨੇ ਸਾਰੇ ਫੀਲਡ ਅਫ਼ਸਰਾ ਨੂੰ ਕਿਹਾ ਕਿ ਲੋਕਾਂ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਵਧਾਇਆ ਜਾਵੇ। ਉਨ੍ਹਾਂ ਅੱਗੇ ਆਦੇਸ਼ ਦਿੱਤੇ ਕਿ ਜ਼ਮਾਨਤ ’ਤੇ ਬਾਹਰ ਆਏ ਦੋਸ਼ੀਆਂ ’ਤੇ ਬਾਜ਼ ਅੱਖ ਰੱਖਣ ਤੋਂ ਇਲਾਵਾ ਸ਼ਹਿਰ ਵਿੱਚ ਰਾਤ ਸਮੇਂ ਪੈਟਰੋÇਲੰਗ ਨੂੰ ਵਧਾਇਆ ਜਾਵੇ। ਉਨ੍ਹਾਂ ਐਸ.ਐਚ.ਓਜ਼ ਨੂੰ ਕਿਹਾ ਕਿ ਅਜਿਹੇ ਦੋਸ਼ੀਆਂ ਦੀ ਸੂਚੀ ਬਣਾਈ ਜਾਵੇ ਅਤੇ ਉਨਾਂ ਦੀਆਂ ਗਤੀਵਿਧੀਆਂ ’ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾਵੇ।
ਉਨ੍ਹਾਂ ਪੁਲਿਸ ਟੀਮਾਂ/ਪੀ.ਸੀ.ਆਰ ਅਮਲੇ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ 24 ਘੰਟੇ ਪੈਟਰੋਲਿੰਗ ਨੂੰ ਯਕੀਨੀ ਬਣਾਇਆ ਜਾਵੇ ਕਿਉਂਕਿ ਹਫ਼ਤੇ ਦੇ ਅੰਤ ਵਿੰਚ ਸ਼ਾਪਿੰਗ ਮਾਲਾਂ, ਬਜ਼ਾਰਾਂ, ਰੈਸਟੋਰੈਂਟਾਂ ਅਤੇ ਹੋਰ ਥਾਵਾਂ ’ਤੇ ਲੋਕਾਂ ਦੀ ਕਾਫ਼ੀ ਆਮਦ ਰਹਿੰਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਪ੍ਰਣਾਲੀ ਨੂੰ ਹੋਰ ਜਿੰਮੇਵਾਰ ਅਤੇ ਸਮਰੱਥ ਬਣਾਉਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ।
ਸ੍ਰੀ ਭੁੱਲਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵਲੋਂ ਸ਼ਹਿਰ ਵਿਚੋਂ ਜ਼ੁਰਮਾਂ ਨੂੰ ਖ਼ਤਮ ਕਰਨ ਅਤੇ ਸ਼ਹਿਰ ਵਾਸੀਆਂ ਨੂੰ ਸੁਰੱਖਿਆ ਦਾ ਅਹਿਸਾਸ ਕਰਵਾਉਣ ਵੱਲ ਖਾਸ ਤਵੱਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕੀਮਤ ’ਤੇ ਕਿਸੇ ਨੂੰ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ।
ਇਸ ਮੌਕੇ ਪੁਲਿਸ ਕਮਿਸ਼ਨਰ ਵਲੋਂ ਐਨ.ਡੀ.ਪੀ.ਐਸ.ਐਕਟ ਤਹਿਤ ਦੋਸ਼ੀਆਂ ਦੀਆਂ ਜਾਇਦਾਦਾਂ ਜ਼ਬਤ ਕਰਨ ਦਾ ਵੀ ਜਾਇਜ਼ਾ ਲਿਆ ਗਿਆ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਅਜਿਹੇ ਦੋਸ਼ੀਆਂ ਦੀ ਜਾਇਦਾਦਾਂ ਜ਼ਬਤ ਕਰਨ ਸਬੰਧੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀ.ਸੀ.ਪੀ. ਗੁਰਮੀਤ ਸਿੰਘ, ਨਰੇਸ਼ ਡੋਗਰਾ, ਏ.ਡੀ.ਸੀਪੀ. ਜਗਜੀਤ ਸਰੋਆ, ਏ.ਸੀ.ਪੀ. ਵਿਮਲਕਾਂਤ ਅਤੇ ਕਮਿਸ਼ਨਰੇਟ ਪੁਲਿਸ ਨਾਲ ਸਬੰਧਿਤ ਸਮੂਹ ਐਸ.ਐਚ.ਓਜ਼ ਹਾਜ਼ਰ ਸਨ।