क्राइमताज़ा खबरपंजाब

ਪੁਲਿਸ ਨੇ ਨਾਜਾਇਜ਼ ਸ਼ਰਾਬ ਦੇ 15 ਕੇਸ ਸਣੇ 1 ਤਸਕਰ ਕੀਤਾ ਗਿਰਫ਼ਤਾਰ

ਜਲੰਧਰ, 21 ਫਰਵਰੀ (ਕਬੀਰ ਸੌਂਧੀ) : ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇੱਕ ਅਪਰਾਧੀ ਨੂੰ ਗ੍ਰਿਫਤਾਰ ਕਰਕੇ 15 ਪੇਟੀਆਂ ਸ਼ਰਾਬ ਬਰਾਮਦ ਕੀਤੀਆਂ ਹਨ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਹੈ ਕਿ ਗੌਰਵ ਭਾਟੀਆ ਪੁੱਤਰ ਘਨਸ਼ਿਆਮ ਵਾਸੀ ਪਿੰਡ ਮੁਹੱਲਾ ਨੰ. 126, ਦਾਦਾ ਕਾਲੋਨੀ, ਜਲੰਧਰ ਸ਼ਰਾਬ ਦਾ ਨਾਜਾਇਜ਼ ਧੰਦਾ ਕਰਦਾ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਨੇਹਾਰੀ ਕਲੋਨੀ ਗਰਾਊਂਡ ਨੇੜੇ ਉਸ ਦੀ ਕਾਰ ਇੱਕ ਟਾਟਾ ਇੰਡੀਕਾ ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ.ਬੀ.08 ਬੀ.ਡਬਲਿਊ 2340 ਸੀ, ਨੂੰ ਰੋਕਿਆ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਚੈਕਿੰਗ ਦੌਰਾਨ 15 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ ਜਿਨ੍ਹਾਂ ਦਾ ਲੇਬਲ ‘ਫਸਟ ਚੁਆਇਸ’ ਸੀ।

ਸੀਪੀ ਜਲੰਧਰ ਨੇ ਦੱਸਿਆ ਕਿ ਥਾਣਾ ਬਸਤੀ ਬਾਵਾ ਖੇਲ, ਜਲੰਧਰ ਵਿਖੇ ਆਬਕਾਰੀ ਐਕਟ ਦੀ ਧਾਰਾ 61-1-14 ਤਹਿਤ ਐਫਆਈਆਰ ਨੰਬਰ 36 ਮਿਤੀ 18.02.2025 ਦਰਜ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

Related Articles

Leave a Reply

Your email address will not be published.

Back to top button