ਪ੍ਰਾਈਵੇਟ ਬੱਸ ਟਰਾਂਸਪੋਰਟਰ ਹਰ ਜਿਲ੍ਹੇ ‘ਚ 14 ਅਗਸਤ ਆਪਣੀ ਬੱਸ ਸਾੜ ਕੇ ਸਰਕਾਰ ਖ਼ਿਲਾਫ਼ ਕਰਨਗੇ ਰੋਸ ਮੁਜ਼ਾਹਰੇ : ਸ਼ਰਮਾ/ਗੜ੍ਹਦੀਵਾਲ
ਪ੍ਰਾਈਵੇਟ ਬੱਸ ਟਰਾਂਸਪੋਰਟਰਾਂ ਵਲੋਂ ਆਪਣੀਆਂ ਬੱਸਾਂ ਤੇ ਕਾਲੇ ਝੰਡੇ ਲਾ ਕੇ ਕੀਤਾ ਜਾ ਰਿਹਾ ਹੈ ਰੋਸ ਮੁਜ਼ਾਹਰਾ
ਜਲੰਧਰ 9 ਅਗਸਤ (ਕਬੀਰ ਸੌਂਧੀ) : ਪੰਜਾਬ ਵਿੱਚ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋ ਰਹਿੰਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਲਗਾਤਾਰ ਧਰਨੇ ਪ੍ਰਦਰਸਨ ਕੀਤੇ ਜਾ ਰਹੇ ਹਨ, ਜਿਸ ਤਹਿਤ ਪਿਛਲੀ ਸਰਕਾਰ ਵੱਲੋਂ ਬੱਸਾਂ ਵਿੱਚ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਸਹੂਲਤ ਦਿੱਤੇ ਜਾਣ ਤੋਂ ਬਾਅਦ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਵੱਡਾ ਆਰਥਿਕ ਨੁਕਸਾਨ ਹੋ ਜਾਣ ਤੋਂ ਬਾਅਦ ਸਰਕਾਰ ਵੱਲੋਂ ਇਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤੇ ਜਾਣ ਖ਼ਿਲਾਫ਼ ਹੁਣ ਸਮੁੱਚੇ ਪੰਜਾਬ ਦੇ ਪ੍ਰਾਈਵੇਟ ਟਰਾਂਸਪੋਰਟਰਜ਼ ਵੱਲੋਂ ਅੱਜ 9 ਅਗਸਤ ਨੂੰ ਆਪਣੀਆਂ ਬੱਸਾਂ ਬੰਦ ਕਰਕੇ ਮੁਕੰਮਲ ਚੱਕਾ ਜਾਮ ਕੀਤਾ ਗਿਆ ਅਤੇ ਬੱਸ ਮਾਲਕਾਂ ਵਲੋਂ ਜਲੰਧਰ ਬੱਸ ਸਟੈਂਡ ਦੇ ਸਾਰੇ ਰਸਤੇ ਬੰਦ ਕਰ ਦਿਤੇ ਗਏ ਹਨ।
ਬੱਸ ਸਟੈਂਡ ਦੇ ਮੁੱਖ ਗੇਟ ਦੇ ਬਾਹਰ ਬੱਸਾਂ ਲਗਾ ਕੇ ਰਾਹ ਬੰਦ ਕਰ ਦਿੱਤੇ ਗਏ ਜਿਸ ਨੂੰ ਲੈ ਕੇ ਲੋਕ ਖੱਜਲ ਖੁਆਰ ਹੋ ਰਹੇ ਹਨ।ਪ੍ਰਾਈਵੇਟ ਬੱਸ ਚਾਲਕਾਂ ਦਾ ਕਹਿਣਾ ਹੈ ਕਿ ਆਧਾਰ ਕਾਰਡ ਦੀ ਸਹੂਲਤ ਜਾਂ ਫਿਰ ਪ੍ਰਾਈਵੇਟ ਬੱਸ ਚਾਲਕਾਂ ਲਈ ਵੀ ਸ਼ੁਰੂ ਕੀਤੀ ਜਾਵੇ। ਟੈਕਸ ਵਿੱਚ ਛੋਟ ਦਿੱਤੀ ਜਾਵੇ