ਖੇਮਕਰਨ/ਤਰਨਤਾਰਨ, 28 ਮਈ (ਰਾਕੇਸ਼ ਨਈਅਰ) : ਪ੍ਰੈੱਸ ਸੰਘਰਸ਼ ਜਰਨਲਿਸਟ ਐਸੋਸੀਏਸ਼ਨ ਖੇਮਕਰਨ ਇਕਾਈ ਦੀ ਮੀਟਿੰਗ ਪ੍ਰਧਾਨ ਰਾਣਾ ਬੁੱਗ ਅਤੇ ਵਾਈਸ ਪ੍ਰਧਾਨ ਲਖਵਿੰਦਰ ਸਿੰਘ ਗੋਲਣ ਦੀ ਅਗਵਾਈ ਹੇਠ ਹੋਈ।ਇਸ ਮੀਟਿੰਗ ਵਿਚ ਪ੍ਰੈਸ ਸੰਘਰਸ਼ ਜਰਨਲਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੰਦਬਾਦ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ।ਇਸ ਮੌਕੇ ਇਕਾਈ ਦੀ ਹੋਈ ਮੀਟਿੰਗ ਦੌਰਾਨ ਸਮੂਹ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੰਦਬਾਦ ਅਤੇ ਹਲਕਾ ਖੇਮਕਰਨ ਦੇ ਪ੍ਰਧਾਨ ਰਾਣਾ ਬੁੱਗ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸਮਾਜ ਅੰਦਰ ਮੀਡੀਆ ਦੇ ਅਕਸ਼ ਨੂੰ ਢਾਹ ਲਗਾਉਣ ਵਾਲੇ ਲੋਕਾਂ ਦੀ ਗਿਣਤੀ ਦਿਨ ਬ ਦਿਨ ਵਧਦੀ ਜਾ ਰਹੀ ਹੈ।
ਜਿਸ ਨੂੰ ਠੱਲ੍ਹ ਪਾਉਣ ਲਈ ਪ੍ਰੈੱਸ ਸੰਘਰਸ਼ ਜਰਨਲਿਸਟ ਐਸੋਸੀਏਸ਼ਨ ਉੱਦਮ ਭਰੇ ਕਦਮ ਚੁੱਕਦਿਆਂ ਬੀਤੇ ਲੰਮੇ ਸਮੇਂ ਤੋਂ ਤਰਨਤਾਰਨ ਜ਼ਿਲ੍ਹੇ ਦੇ ਪ੍ਰਸਾਸ਼ਨ ਕੋਲੋਂ ਪ੍ਰੈੱਸ ਸ਼ਬਦ ਦੀ ਦੁਰਵਰਤੋਂ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਵਾਉਣ ਸੰਬੰਧੀ ਮੰਗ ਕਰਦੀ ਆ ਰਹੀ ਹੈ ਅਤੇ ਸਮੇਂ-ਸਮੇਂ ਤੇ ਜ਼ਿਲਾ ਤਰਨਤਾਰਨ ਦੇ ਐੱਸ.ਐੱਸ.ਪੀ ਨੂੰ ਪ੍ਰੈੱਸ ਸੰਘਰਸ਼ ਜਰਨਲਿਸਟ ਐਸੋਸੀਏਸ਼ਨ ਵੱਲੋਂ ਮੰਗ ਪੱਤਰ ਵੀ ਦਿੱਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਲੋਕ ਪੱਤਰਕਾਰਤਾ ਦੀ ਆੜ ਹੇਠ ਆਪਣੇ ਵਾਹਨਾਂ ’ਤੇ ਅਣਅਧਿਕਾਰਤ ਅਤੇ ਗੈਰ ਕਾਨੂੰਨੀ ਢੰਗ ਨਾਲ ਪ੍ਰੈੱਸ ਸ਼ਬਦ ਲਿਖਵਾ ਰਹੇ ਹਨ,ਉਨ੍ਹਾਂ ਦੀ ਪਹਿਚਾਣ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਹਰਪ੍ਰੀਤ ਸਿੰਘ ਸਿੰਦਬਾਦ ਨੇ ਕਿਹਾ ਕਿ ਕਿਸੇ ਵੀ ਕੀਮਤ ’ਤੇ ਪੱਤਰਕਾਰਤਾ ਨੂੰ ਢਾਹ ਨਹੀਂ ਲੱਗਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਚੈੱਨਲਾਂ ਅਤੇ ਅਖਬਾਰਾਂ ਦੀ ਮੈਨੇਜਮੈਂਟ ਨੂੰ ਵੀ ਚਾਹੀਦਾ ਹੈ ਕਿ ਪੱਤਰਕਾਰ ਦੀ ਪੜਾਈ,ਤਜ਼ਰਬਾ ਅਤੇ ਚਾਲ ਚੱਲਣ ਨੂੰ ਤਸਦੀਕ ਕਰਕੇ ਉਸ ਨੂੰ ਪੱਤਰਕਾਰੀ ਕਰਨ ਲਈ ਆਈਕਾਰਡ ਦਿੱਤਾ ਜਾਵੇ।