ਜੰਡਿਆਲਾ ਗੁਰੂ, 26 ਅਕਤੂਬਰ (ਕੰਵਲਜੀਤ ਸਿੰਘ ਲਾਡੀ)– ਪੰਜਾਬੀ ਸਾਹਿਤ ਸਭਾ(ਰਜਿ) ਜੰਡਿਆਲਾ ਗੁਰੂ ਵੱਲੋਂ ਸੀ.ਬੀ.ਐਸ.ਈ. ਬੋਰਡ ਵੱਲੋਂ ਪੰਜਾਬੀ ਭਾਸ਼ਾ ਸੰਬੰਧੀ ਲਏ ਫੈਸਲੇ ਦੀ ਨਿਖੇਧੀ ਕੀਤੀ ਗਈ। ਸਭਾ ਦੇ ਪ੍ਰੈੱਸ ਸਕੱਤਰ ਸਵਿੰਦਰ ਸਿੰਘ ਲਾਹੌਰੀਆg ਅਤੇ ਖਜ਼ਾਨਚੀ ਵਿਸ਼ਾਲ ਸ਼ਰਮਾ ਜੀ ਨੇ ਬੋਲਦਿਆਂ ਕਿਹਾ ਕਿ ਸੀ.ਬੀ.ਐਸ.ਈ. ਬੋਰਡ ਵੱਲੋਂ ਪੰਜਾਬ ਰਾਜ ਦੀ ਭਾਸ਼ਾ ਨੂੰ ਮਾਈਨਰ ਵਿਸ਼ਿਆਂ ਵਿੱਚ ਸ਼ਾਮਿਲ ਕਰਨਾ ਬਹੁਤ ਹੀ ਦੁਖਦਾਇਕ ਹੈ ਜਦਕਿ ਇਹ ਰਾਜ ਭਾਸ਼ਾ ਮੇਜਰ ਵਿਸ਼ਿਆਂ ਵਿੱਚ ਰੱਖਣੀ ਚਾਹੀਦੀ ਹੈ।
ਪੰਜਾਬ ਰਾਜ ਦੀ ਮਾਂ ਬੋਲੀ ਪੰਜਾਬੀ ਹੈ ਅਤੇ ਮਾਂ ਬੋਲੀ ਨਾਲ ਇਹ ਵਤੀਰਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਵਿੰਦਰ ਸਿੰਘ ਲਾਹੌਰੀਆ ਅਤੇ ਵਿਸ਼ਾਲ ਸ਼ਰਮਾ ਨੇ ਸਾਰੀਆਂ ਵਿਦਿਅਕ ਅਤੇ ਸਾਹਿਤਕ ਜਥੇਬੰਦੀਆਂ ਨੂੰ ਪੰਜਾਬੀ ਭਾਸ਼ਾ ਦੇ ਹੱਕ ਵਿੱਚ ਇੱਕਠੇ ਹੋਣ ਲਈ ਆਖਿਆ ਤਾਂ ਜੋ ਪੰਜਾਬੀ ਭਾਸ਼ਾ ਨੂੰ ਹਮੇਸ਼ਾਂ ਸਾਂਭਿਆ ਜਾ ਸਕੇ ਅਤੇ ਬੋਰਡ ‘ਤੇ ਦਬਾਅ ਬਣਾਇਆ ਜਾ ਸਕੇ ਤੇ ਪੰਜਾਬੀ ਭਾਸ਼ਾ ਨੂੰ ਮੇਜਰ ਵਿਸ਼ਿਆਂ ‘ਚ ਸ਼ਾਮਿਲ ਕਰਵਾਇਆ ਜਾ ਸਕੇ।