ਮੋਗਾ, 13 ਅਕਤੂਬਰ (ਬਿਉਰੋ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਲਾਰੈਂਸ ਬਿਸ਼ਨੋਈ ਨੂੰ ਬੀਤੇ ਦਿਨ ਅਦਾਲਤ ਤੋਂ ਰਿਮਾਂਡ ਹਾਸਲ ਕਰਨ ਮਗਰੋਂ ਮੋਗਾ ਪੁਲਸ ਪੁੱਛਗਿੱਛ ਲਈ ਉਸ ਨੂੰ ਆਪਣੇ ਜ਼ਿਲ੍ਹੇ ਲੈ ਗਈ ਸੀ । ਮੋਗਾ ਪੁਲਸ ਨੇ ਪਿੰਟਾ ਕਤਲ ਕੇਸ ਵਿੱਚ ਲਾਰੈਂਸ ਦਾ ਰਿਮਾਂਡ ਹਾਸਲ ਕਰ ਲਿਆ ਹੈ।ਸੀਆਈਏ ਸਟਾਫ ਮੋਗਾ ਦੇ ਇੰਚਾਰਜ ਕਿੱਕਰ ਸਿੰਘ ਵਿਵਾਦਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਦਰਅਸਲ ਬੀਤੇ ਦਿਨ ਮੋਗਾ ਦੀ ਅਦਾਲਤ ‘ਚ ਲਾਰੈਂਸ ਬਿਸ਼ਨੋਈ ਦੀ ਪੇਸ਼ੀ ਦਾ ਵੀਡੀਓ ਸਾਹਮਣੇ ਆਇਆ ਹੈ, ਜਿਸ ‘ਚ ਹਲਕਾ ਇੰਚਾਰਜ ਕਿੱਕਰ ਸਿੰਘ ਮੁਸਕਰਾਉਂਦੇ ਹੋਏ ਲਾਰੈਂਸ ਬਿਸ਼ਨੋਈ ਦੀ ਪਿੱਠ ‘ਤੇ ਹੱਥ ਮਾਰ ਰਹੇ ਹਨ।
ਲਾਰੈਂਸ ਨੂੰ ਰਿਮਾਂਡ ‘ਤੇ ਲਿਆ ਕੇ 2021 ‘ਚ ਪਿੰਟਾ ਕਤਲ ਕੇਸ ‘ਚ ਪੁੱਛਗਿੱਛ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸੀ.ਆਈ.ਏ ਸਟਾਫ ਮਾਨਸਾ ਦੇ ਇੰਚਾਰਜ ਪ੍ਰਿਤਪਾਲ ਸਿੰਘ ਨੇ ਵੀ ਕੁਝ ਦਿਨ ਪਹਿਲਾਂ ਗਲਤੀ ਕੀਤੀ ਸੀ ਪਰ ਉਸ ਤੋਂ ਬਾਅਦ ਵੀ ਪੁਲਸ ਨੇ ਕੋਈ ਸਬਕ ਨਹੀਂ ਲਿਆ। ਇੰਨਾ ਹੀ ਨਹੀਂ ਮਰਹੂਮ ਲੋਕ ਗਾਇਕ ਦੇ ਪਿਤਾ ਸਿੱਧੂ ਮੂਸੇਵਾਲਾ ਲਗਾਤਾਰ ਪੁਲਿਸ ਅਤੇ ਗੈਂਗਸਟਰਾਂ ਦੇ ਸਬੰਧਾਂ ‘ਤੇ ਸਵਾਲ ਖੜ੍ਹੇ ਕਰ ਰਹੇ ਹਨ। ਹੁਣ ਦੇਖਣਾ ਹੋਵੇਗਾ ਕਿ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਜਾਂ ਸੂਬੇ ਦੇ ਪੁਲਿਸ ਅਧਿਕਾਰੀ ਇਸ ਮਾਮਲੇ ‘ਤੇ ਕੀ ਕਾਰਵਾਈ ਕਰਦੇ ਹਨ।