
ਪੰਜਾਬ ਚ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਬੇਰੁਜ਼ਗਾਰ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਅਤੇ ਦਾਅਵੇ ਕੀਤੇ ਗਏ ਪਰ ਆਪ ਦੇ ਉਨ੍ਹਾਂ ਦਾਅਵਿਆਂ ਦੀ ਫ਼ੂਕ ਨਿਕਲਦੀ ਨਜ਼ਰ ਆ ਰਹੀ ਹੈ ਜਿਸ ਦੇ ਚਲਦਿਆਂ ਬੇਰੁਜ਼ਗਾਰ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ ਅਤੇ ਬੇਰੁਜ਼ਗਾਰ ਨੌਜਵਾਨ ਭਗਵੰਤ ਮਾਨ ਦੀ ਸਰਕਾਰ ਦੇ ਖਿਲਾਫ ਟੈਂਕੀ ਤੇ ਚੜ੍ਹ ਕੇ ਆਪਣੀ ਮੰਗਾਂ ਮਨਵਾਉਣ ਲਈ ਬਜ਼ਿੱਦ ਹੋ ਗਏ ਹਨ ਹੁਣ ਦੇਖਣਾ ਇਹ ਹੋਵੇਗਾ ਕਿ ਆਪ ਸਰਕਾਰ ਇਨ੍ਹਾਂ ਬੇਰੁਜ਼ਗਾਰ ਨੌਜਵਾਨਾਂ ਦੀ ਬਾਂਹ ਫੜਦੀ ਹੈ ਜਾਂ ਪਹਿਲੀਆਂ ਸਰਕਾਰਾਂ ਵਾਂਗ ਹੀ ਉਨ੍ਹਾਂ ਨੂੰ ਲਾਰੇ ਲਾ ਕੇ ਹੀ ਭਰਮਾਉਂਦੀ ਹੈ।