ਸੰਗਰੂਰ, 27 ਸਤੰਬਰ (ਬਿਊਰੋ) : ਪੰਜਾਬ ਦੇ ਸੀਐਮ ਭਗਵੰਤ ਮਾਨ ਦੇ ਸ਼ਹਿਰ ਵਿੱਚ ਪੰਚਾਂ-ਸਰਪੰਚਾਂ ਨੇ ਮਾਨ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਮਾਨ ਦੀ ਕੋਠੀ ਦਾ ਘਿਰਾਓ ਕਰਨ ਲਈ ਪੰਜਾਬ ਭਰ ਤੋਂ ਪੰਚ-ਸਰਪੰਚ ਸੰਗਰੂਰ ਪੁੱਜੇ ਹਨ। ਮਿਲੀ ਜਾਣਕਾਰੀ ਮੁਤਾਬਕ ਧਰਨੇ ਦਾ ਕਾਰਨ ਪੰਚਾਂ-ਸਰਪੰਚਾਂ ਨੂੰ ਮਿਲਣ ਵਾਲੀ ਤਨਖਾਹ ਨਾਲ ਜੁੜਿਆ ਹੋਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੀ ਤਨਖਾਹ ਦੇਣ ਦਾ ਐਲਾਨ ਕੀਤਾ ਗਿਆ ਸੀ, ਜਿਸ ‘ਚ ਉਨ੍ਹਾਂ ਨੂੰ ਤਨਖਾਹ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ 6 ਮਹੀਨੇ ਬੀਤ ਜਾਣ ‘ਤੇ ਵੀ ਉਨ੍ਹਾਂ ਨੂੰ ਕੋਈ ਪੈਸਾ ਨਹੀਂ ਮਿਲਿਆ, ਜਿਸ ਕਾਰਨ ਅੱਜ cm ਦੀ ਕੋਠੀ ਦਾ ਘੇਰਾਓ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਹ ਸਰਕਾਰ ਨੂੰ ਉਨ੍ਹਾਂ ਨਾਲ ਕੀਤੇ ਵਾਅਦੇ ਯਾਦ ਕਰਵਾਉਣ ਲਈ ਅੱਜ ਸੰਗਰੂਰ ਪੁੱਜੇ ਹਨ।