ਚੰਡੀਗੜ੍ਹ, 21 ਜੁਲਾਈ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ।ਤੁਹਾਨੂੰ ਦੱਸ ਦੇਈਏ ਕਿ ਪਿਛਲੇ ਦਿਨੀਂ ਪੇਟ ਵਿੱਚ ਮਾਮੂਲੀ ਇਨਫੈਕਸ਼ਨ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਉਹ ਅੱਜ ਚੰਡੀਗੜ੍ਹ ਪਹੁੰਚ ਰਹੇ ਹਨ। ਸੂਤਰਾਂ ਅਨੁਸਾਰ ਸੀ.ਐਮ. ਮਾਨ ਅੱਜ ਸਿੱਧੂ ਮੂਸੇਵਾਲਾ ਦੇ ਕਾਤਲਾਂ ਦਾ ਮੁਕਾਬਲਾ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਮਿਲਣਗੇ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸੀ.ਐਮ ਭਗਵੰਤ ਮਾਨ ਨੂੰ ਦਿੱਲੀ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਤੋਂ ਬਾਅਦ ਸਿਹਤ ‘ਚ ਸੁਧਾਰ ਹੋਣ ‘ਤੇ ਡਾਕਟਰਾਂ ਨੇ ਉਨ੍ਹਾਂ ਨੂੰ ਘਰ ਪਰਤਣ ਦੀ ਇਜਾਜ਼ਤ ਦੇ ਦਿੱਤੀ ਹੈ।