ਚੰਡੀਗੜ੍ਹ, 08 ਜੁਲਾਈ (ਬਿਊਰੋ) : ਪੰਜਾਬ ਵਿਧਾਨ ਸਭਾ ਚੋਣਾਂ ਵਿਚ ਇਕ ਪਾਸਡ਼ ਜਿੱਤ ਤੋਂ ਬਾਅਦ ਆਤਮਵਿਸ਼ਵਾਸ ਨਾਲ ਭਰੀ ਹੋਈ ਆਮ ਆਦਮੀ ਪਾਰਟੀ ਨੂੰ ਝਟਕਾ ਉਸ ਸਮੇਂ ਮਿਲਿਆ ਜਦ ਸੱਤਾ ਹਾਸਲ ਕਰਨ ਤੋਂ 2 ਮਹੀਨੇ ਬਾਅਦ ਹੀ ਮਾਨਸਾ ਤੋਂ ਪੰਜਾਬੀ ਸਿੰਗਰ ਤੇ ਕਾਂਗਰਸ ਦੇ ਨੇਤਾ ਸਿੱਧੂ ਮੂਸੇਵਾਲਾ ਨੂੰ ਹਰਾ ਕੇ ਵਿਧਾਇਕ ਬਣੇ ਡਾ. ਵਿਜੇ ਸਿੰਗਲਾ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਸ਼ਾਮਲ ਹੋਣ ਦਾ ਕਹਿ ਕੇ ਪਾਰਟੀ ਵਿੱਚੋਂ ਕੱਡ ਦਿੱਤਾ ਸੀ ਅਤੇ ਬਾਅਦ ਵਿਚ ਉਸ ਨੂੰ ਗ੍ਰਿਫਤਾਰ ਕਰਵਾ ਕੇ ਜੇਲ ਵਿਚ ਸੁੱਟ ਦਿੱਤਾ ਸੀ।
ਉਕਤ ਮਾਮਲੇ ਵਿਚ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਹਾਈ ਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਹਾਈ ਕੋਰਟ ਵਿੱਚ ਸਿੰਗਲਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਉਸ ਤੋਂ ਕੋਈ ਵਸੂਲੀ ਨਹੀਂ ਹੋਈ ਹੈ। ਇਸ ਦੇ ਨਾਲ ਹੀ ਸਿੰਗਲਾ ਨੇ ਕਾਲ ਰਿਕਾਰਡਿੰਗ ਲਈ ਆਵਾਜ਼ ਦਾ ਨਮੂਨਾ ਦਿੱਤਾ ਹੈ, ਜਿਸ ‘ਚ ਉਨ੍ਹਾਂ ਦੀ ਆਵਾਜ਼ ਦੱਸੀ ਜਾ ਰਹੀ ਹੈ। ਇਸ ਕਾਰਨ ਸਰਕਾਰ ਨੇ ਵਿਰੋਧ ਨਹੀਂ ਕੀਤਾ।
ਇਸ ਤੋਂ ਪਹਿਲਾਂ ਹਾਈ ਕੋਰਟ ਨੇ ਵੀ ਸਰਕਾਰ ਨੂੰ ਲਤਾੜ ਲਾਈ ਸੀ ਕਿ ਬਿਨਾਂ ਸਬੂਤਾਂ ਤੋਂ ਕਿਸੇ ਨੂੰ ਕਿਊ ਰਗੜੇ ਲਾ ਰਹੇ ਹੋ। ਸਰਕਾਰ ਨੇ ਇਸ ਮਾਮਲੇ ਵਿਚ ਹਾਈ ਕੋਰਟ ਵਿਚ ਸਿੰਗਲਾ ਖਿਲਾਫ ਕੋਈ ਸਬੂਤ ਪੇਸ਼ ਨਹੀਂ ਕੀਤਾ ਅਤੇ ਇਸ ਦੌਰਾਨ ਹਾਈ ਕੋਰਟ ਨੇ ਵੀ ਜਾਂਚ ਅਧਿਕਾਰੀ ਦੀ ਦਲੀਲ ਸੁਣਨ ਤੋਂ ਇਨਕਾਰ ਕਰਦੇ ਹੋਏ ਡਾ. ਵਿਜੇ ਸਿੰਗਲਾ ਨੂੰ ਜ਼ਮਾਨਤ ਦੇ ਦਿੱਤੀ ਹੈ।