ताज़ा खबरपंजाब

ਪੰਜਾਬ ਸਰਕਾਰ ਬਣ ਚੁੱਕੀ ਹੈ ਸੂਬੇ ਦੀ ਹਰ ਔਰਤ ਦੀ 13,000 ਰੁਪਏ ਦੀ ਕਰਜ਼ਦਾਰ : ਮੋਨਾ ਜੈਸਵਾਲ

ਮਾਨ ਸਰਕਾਰ ਆਂਗਣਵਾੜੀ ਮਹਿਲਾ ਵਰਕਰਾਂ ਦੀਆਂ ਮੰਗਾਂ ਕਰੇ ਪੂਰੀਆਂ, ਨਹੀਂ ਤਾਂ ਭਾਜਪਾ ਸੜਕਾਂ 'ਤੇ ਉਤਰੇਗੀ : ਮੋਨਾ ਜੈਸਵਾਲ

ਜਲੰਧਰ, 29 ਅਪ੍ਰੈਲ (ਕਬੀਰ ਸੌਂਧੀ) : ਭਾਰਤੀ ਜਨਤਾ ਪਾਰਟੀ ਦੀ ਸੂਬਾ ਜਨਰਲ ਸਕੱਤਰ ਮੋਨਾ ਜੈਸਵਾਲ ਨੇ ਸਥਾਨਕ ਦੇਸ਼ ਭਗਤ ਯਾਦਗਰ ਹਾਲ ਵਿਖੇ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਮਹਿਲਾ ਵਰਕਰਾਂ ਖਿਲਾਫ ਲਏ ਗਏ ਫੈਸਲੇ ਦਾ ਸਖਤ ਨੋਟਿਸ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਜੋ ਕਿ ਆਂਗਣਵਾੜੀ ਮਹਿਲਾ ਵਰਕਰਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ, ਭਾਜਪਾ ਕਦੇ ਵੀ ਉਸਨੂੰ ਬਰਦਾਸ਼ਤ ਨਹੀਂ ਕਰੇਗੀ। ਪੰਜਾਬ ‘ਚ ਸੱਤਾ ‘ਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਆਂਗਣਵਾੜੀ ਮਹਿਲਾ ਵਰਕਰਾਂ ਨਾਲ ਵਾਅਦਾ ਕੀਤਾ ਸੀ ਕਿ ਸੱਤਾ ‘ਚ ਆਉਣ ‘ਤੇ ਉਨ੍ਹਾਂ ਦੀਆਂ ਤਨਖਾਹਾਂ ‘ਚ ਵਾਧਾ ਕੀਤਾ ਜਾਵੇਗਾ, ਪਰ ਅੱਜ 13 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਇਹ ਸਾਰੀਆਂ ਆਂਗਣਵਾੜੀ ਮਹਿਲਾ ਵਰਕਰਾਂ ਪੰਜਾਬ ਸਰਕਾਰ ਦੀ ਵਾਦਾਖਿਲਾਫੀ ਖਿਲਾਫ ਅੱਜ ਧਰਨੇ ‘ਤੇ ਬੈਠਣ ਲਈ ਮਜਬੂਰ ਹਨ।

 ਮੋਨਾ ਜੈਸਵਾਲ ਨੇ ਕਿਹਾ ਕਿ ਜੇਕਰ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਨ੍ਹਾਂ ਆਂਗਣਵਾੜੀ ਮਹਿਲਾ ਵਰਕਰਾਂ ਦੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਨਾ ਮੰਨਿਆ ਤਾਂ ਭਾਰਤੀ ਜਨਤਾ ਪਾਰਟੀ ਇਨ੍ਹਾਂ ਆਂਗਣਵਾੜੀ ਮਹਿਲਾ ਵਰਕਰਾਂ ਦੀ ਆਵਾਜ਼ ਬਣ ਕੇ ਸੜਕਾਂ ‘ਤੇ ਉਤਰੇਗੀ ਅਤੇ ਭਗਵੰਤ ਮਾਨ ਸਰਕਾਰ ਦੇ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ ਕਰੇਗੀ। ਮੋਨਾ ਜੈਸਵਾਲ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੀਆਂ ਔਰਤਾਂ ਨਾਲ ਨਾ ਸਿਰਫ਼ ਠਗਿਆ ਹੈ, ਸਗੋਂ ਉਨ੍ਹਾਂ ਨੂੰ ਧੋਖੇ ਵਿੱਚ ਵੀ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸੱਤਾ ਹਾਸਲ ਕਰਨ ਲਈ ਉਨ੍ਹਾਂ ਨੇ ਸੂਬੇ ਦੀਆਂ ਸਾਡੀਆਂ ਧੀਆਂ, ਭੈਣਾਂ ਅਤੇ ਮਾਵਾਂ ਨੂੰ ਕਈ ਤਰ੍ਹਾਂ ਦੇ ਲਾਲਚ ਦੇ ਕੇ ਸੱਤਾ ਹਾਸਲ ਕੀਤੀ ਹੈ, ਜੋ ਕਿ ਸੂਬੇ ਦੀਆਂ ਔਰਤਾਂ ਨਾਲ ਸਰਾਸਰ ਧੋਖਾ ਹੈ। ਉਨ੍ਹਾਂ ਨੇ ਸੂਬੇ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਜਿਸ ਲਈ ਰਾਜ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਦਾ ਸਰਕਾਰ ਵੱਲ 13000 ਰੁਪਏ ਬਕਾਇਆ ਹੈ, ਜਿਸ ਨੂੰ ਦੇਣ ਲਈ ਅੱਜ ਤੱਕ ਆਮ ਆਦਮੀ ਪਾਰਟੀ ਨੇ ਕੋਈ ਯਤਨ ਨਹੀਂ ਕੀਤਾ, ਜੋ ਕਿ ਸਰਾਸਰ ਧੋਖਾ ਹੈ।

 ਮੋਨਾ ਜੈਸਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ ਦੀਆਂ ਔਰਤਾਂ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ ਨਹੀਂ ਤਾਂ ਭਾਜਪਾ ਇਸ ਦਾ ਸਖਤ ਨੋਟਿਸ ਲੈਂਦਿਆਂ ਸੂਬੇ ਭਰ ‘ਚ ਰੋਸ ਪ੍ਰਦਰਸ਼ਨ ਕਰੇਗੀ।

Related Articles

Leave a Reply

Your email address will not be published.

Back to top button