कोविड -19ताज़ा खबरपंजाब

ਬੀਤੇ 24 ਘੰਟਿਆਂ ‘ਚ ਕੋਰੋਨਾ ਨਾਲ 34 ਮੌਤਾਂ, 754 ਨਵੇਂ ਕੇਸ ਆਏ ਤੇ 834 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰ

ਬਠਿੰਡਾ, 18 ਮਈ (ਸੁਰੇਸ਼ ਰਹੇਜਾ) : ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 279836 ਸੈਂਪਲ ਲਏ ਗਏ। ਜਿਨਾਂ ਵਿਚੋਂ 33949 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 26685 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 6569 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 695 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 34 ਦੀ ਮੌਤ, 754 ਨਵੇਂ ਕੇਸ ਆਏ ਤੇ 834 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ-ਘਰ ਵਾਪਸ ਪਰਤ ਗਏ ਹਨ।

Related Articles

Leave a Reply

Your email address will not be published.

Back to top button