ਕਿਹਾ : ਸੈਂਪਿਗ ’ਤੇ ਵੈਕਸ਼ੀਨੇਸ਼ਨ ਰੱਖੀ ਜਾਵੇ ਲਗਾਤਾਰ ਜਾਰੀ
ਬਠਿੰਡਾ ਜੇਲ ’ਚ ਰਹਿੰਦੇ ਮੁਲਾਜ਼ਮਾਂ ਦੀ ਸੈਂਪਿਗ ਅਤੇ ਵੈਕਸ਼ੀਨੇਸ਼ਨ ਕਰਵਾਈ ਜਾਵੇ ਯਕੀਨੀ
ਮੀਟਿੰਗ ਦੌਰਾਨ ਕੋਵਿਡ 19 ਸਬੰਧੀ ਪ੍ਰਬੰਧਾਂ ਦਾ ਲਿਆ ਜਾਇਜ਼ਾ
ਬਠਿੰਡਾ, 5 ਮਈ (ਸੁਰੇਸ਼ ਰਹੇਜਾ) : ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ ਵੱਲੋਂ ਕਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਦੇ ਮੱਦੇਨਜ਼ਰ ਜ਼ਿਲੇ ਦੇ ਉੱਚ ਅਧਿਕਾਰੀਆਂ ਨਾਲ ਰੀਵਿਓੂ ਮੀਟਿੰਗ ਕੀਤੀ। ਇਸ ਦੌਰਾਨ ਉਨਾਂ ਕੋਵਿਡ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦੇ ਇੰਚਾਰਜਾਂ ਕੋਲੋਂ ਕਰੋਨਾ ਦੇ ਪ੍ਰਭਾਵ ਨੰੂ ਰੋਕਣ ਲਈ ਰੋਜ਼ਾਨਾ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੰੂ ਲੋੜੀਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਰੋਜ਼ਾਨਾ ਕੀਤੀ ਜਾ ਰਹੀ ਵੈਕਸ਼ੀਨੇਸ਼ਨ, ਸੈਂਪਿਗ, ਆਕਸੀਜਨ ਗੈਸ ਅਤੇ ਲੈਵਲ 2 ਅਤੇ 3 ਦੇ ਬੈੱਡਾਂ ਦੀ ਸਥਿਤੀ ਬਾਰੇ ਸਬੰਧਤ ਅਧਿਕਾਰੀਆਂ ਕੋਲੋਂ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨਾਂ ਸਬੰਧਤ ਅਧਿਕਾਰੀਆਂ ਨੰੂ ਆਦੇਸ਼ ਦਿੱਤੇ ਕਿ ਹਸਪਤਾਲਾਂ ਵਿੱਚ ਕੋਵਿਡ ਸਬੰਧੀ ਦਾਖਲ ਹੋਣ ਵਾਲੇ ਮਰੀਜ਼ਾਂ ਨੂੰ ਕਿਸੇ ਤਰਾਂ ਦੀ ਕੋਈ ਵੀ ਦਿੱਕਤ ਨਾ ਆਉਣ ਦਿੱਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੰੂ ਇਹ ਵੀ ਖਾਸ ਹਦਾਇਤ ਕੀਤੀ ਕਿ ਉਹ ਸਰਕਾਰੀ ਦਫ਼ਤਰੀ ਅਮਲੇ ਤੋਂ ਇਲਾਵਾ ਬੈਕਾਂ, ਹੋਟਲਾਂ ਅਤੇ ਢਾਬਿਆਂ ਦੇ ਮੁਲਾਜ਼ਮਾਂ ਦੀ ਹਰ ਹਾਲਤ ਵਿੱਚ ਸੈਂਪਿਗ ਅਤੇ ਵੈਕਸ਼ੀਨੇਸ਼ਨ ਕਰਵਾਉਣੀ ਯਕੀਨੀ ਬਣਾਉਣ। ਉਨਾਂ ਇਹ ਵੀ ਕਿਹਾ ਕਿ ਇੱਥੋਂ ਦੀ ਜੇਲ ’ਚ ਰਹਿੰਦੇ ਮੁਲਾਜਮਾਂ ਦੀ ਵੀ ਸੈਂਪਿਗ ਅਤੇ ਵੈਕਸ਼ੀਨੇਸ਼ਨ ਲਾਜ਼ਮੀ ਕਰਵਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲੇ ਅੰਦਰ ਪੈਂਦੇ ਇੰਟਰ ਸਟੇਟ ਨਾਕਿਆਂ ਤੇ ਪੂਰੀ ਸਖਤੀ ਅਤੇ ਚੌਕਸੀ ਵਰਤੀ ਜਾਵੇ। ਜ਼ਿਲੇ ਚ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਸਿਰਫ਼ ਉਸ ਵਿਅਕਤੀ ਨੂੰ ਹੀ ਪ੍ਰਵੇਸ਼ ਕਰਨ ਦੀ ਆਗਿਆ ਦਿੱਤੀ ਜਾਵੇ ਜਿਨਾਂ ਦੀ ਕਰੋਨਾ ਰਿਪੋਰਟ ਨੈਗੇਟਿਵ ਹੋਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ਼੍ਰੀ ਗੁਰਬੀਰ ਸਿੰਘ ਕੋਹਲੀ, ਸਹਾਇਕ ਕਮਿਸ਼ਨਰ ਜਨਰਲ ਸ਼੍ਰੀ ਕੰਵਲਜੀਤ ਸਿੰਘ, ਜਨਰਲ ਮੈਨੇਜ਼ਰ ਜ਼ਿਲਾ ਉਦਯੋਗ ਪ੍ਰੀਤਮਹਿੰਦਰ ਸਿੰਘ ਬਰਾੜ, ਡਾ. ਯਾਦਵਿੰਦਰ ਸਿੰਘ, ਡਾ. ਪਾਮਿਲ, ਤਹਿਸੀਲਦਾਰ ਬਠਿੰਡਾ ਸ਼੍ਰੀ ਸੁਖਬੀਰ ਸਿੰਘ ਬਰਾੜ, ਕੋਵਿਡ ਸੈਲ ਦੇ ਜ਼ਿਲਾ ਇੰਚਾਰਜ ਸ੍ਰੀ ਮਨਪ੍ਰੀਤ ਸਿੰਘ ਅਰਸ਼ੀ, ਬੀ.ਡੀ.ਪੀ.ਓ ਸ਼੍ਰੀ ਅਭਿਨਵ ਅਤੇ ਸ੍ਰੀ ਨਵੀਨ ਗਡਵਾਲ ਤੋਂ ਇਲਾਵਾ ਹੋਰ ਵੱਖ-ਵੱਖ ਕਰੋਨਾ ਸੈਲਾਂ ਦੇ ਇੰਚਾਰਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।