ਜੰਡਿਆਲਾ ਗੁਰੂ, 02 ਅਗਸਤ (ਕੰਵਲਜੀਤ ਸਿੰਘ ਲਾਡੀ) : ਅੱਜ ਬਾਬਾ ਬੁੱਢਾ ਦਲ ਦੇ ਅਮਰੀਕਾ ਇਕਾਈ ਦੇ ਇੰਚਾਰਜ ਅਤੇ ਗੁਰਦੁਆਰਾ ਸਿੰਘ ਸਭਾ ਸਿਲ ਉਪਵਸ ਅਮਰੀਕਾ ਦੇ ਪ੍ਰਧਾਨ ਜਥੇਦਾਰ ਜਸਵਿੰਦਰ ਸਿੰਘ ਜੱਸੀ ਜੀ ਨੇ ਗੱਲਬਾਤ ਦੌਰਾਨ ਕਿਹਾ ਕਿ ਭਾਰਤ ਸਰਕਾਰ ਨੂੰ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਹੋਇਆਂ ਸਿੱਖ ਕੌਮ ਦੇ ਨੌਜਵਾਨ ਜੋ ਲੰਮੇ ਸਮੇਂ ਤੋਂ ਜੇਲਾਂ ਵਿੱਚ ਬੰਦ ਕੀਤੇ ਹੋਏ ਹਨ ਉਨ੍ਹਾਂ ਦੀਆਂ ਸਜ਼ਾਵਾਂ ਵੀ ਪੂਰੀਆਂ ਹੋ ਚੁੱਕੀਆਂ ਹਨ ਲੇਕਿਨ ਫਿਰ ਵੀ ਉਨ੍ਹਾਂ ਨੌਜਵਾਨਾਂ ਨੂੰ ਜੇਲਾਂ ਵਿੱਚ ਬੰਦ ਕੀਤਾ ਹੋਇਆ ਹੈ ਅਤੇ ਲੰਮੇ ਸਮੇਂ ਤੋਂ ਸਿੱਖਾਂ ਦੇ ਧਰਮ ਗੁਰੂ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਨੂੰ ਲੈ ਕਿ ਸ਼ਾਂਤ ਮਈ ਢੰਗ ਨਾਲ ਸਤਿਨਾਮ ਵਾਹਿਗੁਰੂ ਸਿਮਰਨ ਕਰਦਿਆਂ ਇਨਸਾਫ਼ ਮੰਗ ਰਹੀਆਂ ਸੰਗਤਾਂ ਉਪਰ ਗੋਲੀਆ ਚਲਾ ਕੇ ਅਨੇਕਾਂ ਸਿੱਖ ਸੰਗਤਾਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ
ਅਤੇ ਦੋ ਸਿੱਖ ਨੌਜਵਾਨਾਂ ਨੂੰ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਅਤੇ ਅੱਜ ਤੱਕ ਲੰਮਾ ਸਮਾਂ ਬਤੀਤ ਹੋਣ ਤੇ ਸਿੱਖ ਕੌਮ ਨੂੰ ਇਨਸਾਫ ਨਹੀਂ ਮਿਲ ਰਿਹਾ ਸਿੱਖ ਕੌਮ ਸਾਂਤੀ ਦਾ ਪ੍ਰਤੀਕ ਹੈ ਅਤੇ ਸ਼ਾਂਤਮਈ ਤਰੀਕੇ ਨਾਲ ਇਨਸਾਫ਼ ਮਿਲਣ ਨੂੰ ਪਹਿਲ ਦਿੰਦੀ ਹੈ ਅਸੀਂ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੂੰ ਅਪੀਲ ਕਰਦੇ ਹਾਂ ਕਿ 85 ਪ੍ਰਸੈਂਟ ਕੁਰਬਾਨੀਆਂ ਦੇਣ ਵਾਲੀ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਹੋਇਆਂ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਸਰਕਾਰਾਂ ਜਿੱਥੇ ਕਾਨੂੰਨ ਦੀ ਘਾੜਤ ਘੜਦੀਆਂ ਹਨ ਉੱਥੇ ਸੰਵਿਧਾਨਿਕ ਤੌਰ ਤੇ ਜ਼ਿੰਮੇਵਾਰ ਹਨ ਕਿਉਂਕਿ ਬੰਦੀ ਸਿੰਘਾ ਨੂੰ ਵੀ ਸੰਵਿਧਾਨ ਦੀ ਧਾਰਾ 21 ਅਨੁਸਾਰ ਜਿਉਣ ਦਾ ਹੱਕ ਮਿਲਣਾ ਚਾਹੀਦਾ ਹੈ ਇਸ ਲਈ ਸਜ਼ਾ ਪੂਰੀ ਹੋਣ ਦੇ ਬਾਅਦ ਉਨ੍ਹਾਂ ਨੂੰ ਆਪਣੇ ਪਰਿਵਾਰ ਅਤੇ ਬੱਚਿਆਂ ਨਾਲ ਰਹਿਣ ਦਾ ਮੌਕਾ ਮਿਲਨਾ ਚਾਹੀਦਾ ਹੈ। ਅਸੀਂ ਆਸ ਕਰਦੇ ਹਾਂ ਕਿ ਭਾਰਤ ਸਰਕਾਰ ਵੱਲੋਂ 15, ਅਗਸਤ ਵਾਲੇ ਦਿਨ ਜੇਲਾਂ ਵਿੱਚ ਬੰਦ ਬੰਦੀ ਸਿੰਘਾਂ ਨੂੰ ਰਿਹਾਅ ਕਰਕੇ ਇੱਕ ਮਿਸਾਲ ਪੈਦਾ ਕੀਤੀ ਜਾਵੇਗੀ ਅਤੇ ਸਿੱਖ ਕੌਮ ਨੂੰ ਅਜ਼ਾਦੀ ਦਾ ਅਹਿਸਾਸ ਕਰਵਾਇਆ ਜਾਵੇਗਾI