
ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖ਼ਿਲਾਫ਼ ਸੂਬੇ ਭਰ ‘ਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ 5 ਮਈ ਨੂੰ ਧਰਨੇ ਦੇਵੇਗੀ। ਪਾਰਟੀ ਦੇ ਸੂਬਾ ਜਨਰਲ ਸਕੱਤਰ ਦਿਆਲ ਸੋਢੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਧਰਨੇ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਦੇ ਵਿਰੋਧ ‘ਚ ਦਿੱਤੇ ਜਾਣਗੇ, ਕਿਉਂਕਿ ਲੋਕ ਖ਼ੁਦ ਨੂੰ ਠੱਗੇ ਮਹਿਸੂਸ ਕਰ ਰਹੇ ਹਨ ਅਤੇ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ, ਬਿਜਲੀ ਕੱਟਾਂ ਕਾਰਨ ਲੋਕਾਂ ‘ਚ ਹਾਹਾਕਾਰ ਮਚੀ ਹੋਈ ਹੈ।