ਰਈਆ, 22 ਦਸੰਬਰ (ਸੁਖਵਿੰਦਰ ਬਾਵਾ) : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐੱਮ ਪੀ ਆਈ) ਦੇ ਸੈਂਕੜੇ ਕਾਰਕੁੰਨਾਂ ਵੱਲੋਂ ਸਥਾਨਕ ਕਸਬੇ ਦੇ ਬਜਾਰਾਂ ਵਿੱਚ ਰੋਸ ਮਾਰਚ ਕੀਤਾ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾਈ ਕਮੇਟੀ ਮੈਂਬਰਾਂ ਅਮਰੀਕ ਸਿੰਘ ਦਾਊਦ ਅਤੇ ਗੁਰਨਾਮ ਸਿੰਘ ਭਿੰਡਰ ਨੇ ਕਿਹਾ ਕਿ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਲੋਕਤੰਤਰ ਦਾ ਕਤਲ ਕਰਨ ਦੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਸੇ ਤਹਿਤ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਬਰਖਾਸਤ ਕੀਤਾ ਗਿਆ ਹੈ ਜੋ ਕਿ ਬਹੁਤ ਨਿੰਦਣਯੋਗ ਕਾਰਵਾਈ ਹੈ।
ਉਨ੍ਹਾਂ ਕਿਹਾ ਕਿ ਕਿ ਦੇਸ਼ ਦੇ ਲੋਕ ਮੋਦੀ ਸਰਕਾਰ ਲੋਕ ਵਿਰੋਧੀ ਨੀਤੀਆਂ ਵਿਰੁੱਧ ਤਿੱਖੇ ਘੋਲ ਲਾਮਬੰਦ ਕਰਨਗੇ ਅਤੇ ਅਗਾਮੀ ਲੋਕ ਸਭਾ ਚੋਣਾਂ ਵਿੱਚ ਭਾਜਪਾ ਅਤੇ ਉਸਦੇ ਜੋਟੀਦਾਰਾਂ ਨੂੰ ਹਾਰ ਦਾ ਮੂੰਹ ਦੇਖਣਾ ਪਵੇਗਾ। ਅੱਜ ਦੇ ਇਸ ਇਕੱਠ ਵਿੱਚ ਹੋਰਨਾਂ ਤੋਂ ਇਲਾਵਾ ਪਲਵਿੰਦਰ ਸਿੰਘ ਮਹਿਸਮਪੁਰ, ਹਰਪ੍ਰੀਤ ਸਿੰਘ ਬੁਟਾਰੀ, ਰਸ਼ਪਾਲ ਸਿੰਘ ਬੁਟਾਰੀ, ਨਿਰਮਲ ਸਿੰਘ ਭਿੰਡਰ, ਗੁਰਜੰਟ ਸਿੰਘ ਮੁੱਛਲ, ਬਸੰਤ ਸਿੰਘ ਛੱਜਲਵੱਡੀ, ਜੁਗਿੰਦਰ ਸਿੰਘ ਨਿੱਝਰ, ਹਰਭਜਨ ਸਿੰਘ ਫੇਰੂਮਾਨ, ਬਲਜੀਤ ਸਿੰਘ ਮਾਨ, ਬਲਜੀਤ ਸਿੰਘ ਡੇਹਰੀਵਾਲ ਹਰਜੀਤ ਸਿੰਘ ਦਾਊਦ, ਅਮਰੀਕ ਸਿੰਘ ਧਿਆਨਪੁਰ ਆਦਿ ਹਾਜ਼ਰ ਸਨ।