ताज़ा खबरपंजाब

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਜੰਡਿਆਲਾ ਗੁਰੂ ਦੇ ਪਿੰਡ ਲਾਲਪੁਰ ਵਿੱਚ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ

ਜੰਡਿਆਲਾ ਗੁਰੂ, 04 ਜਨਵਰੀ (ਕੰਵਲਜੀਤ ਸਿੰਘ) : ਅੱਜ BKU ਏਕਤਾ ਸਿੱਧੂਪੁਰ ਦੇ ਬਲਾਕ ਜੰਡਿਆਲਾ ਗੁਰੂ ਦੇ ਪਿੰਡ ਲਾਲਪੁਰ ਵਿੱਚ ਬਲਾਕ ਆਗੂ ਸਤਨਾਮ ਸਿੰਘ ਧਾਰੜ ਦੀ ਅਗਵਾਈ ਹੇਠ ਬਲਾਕ ਪ੍ਰਧਾਨ ਦਲਜੀਤ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦਿਆ ਕਿਸਾਨ ਆਗੂ ਰਣਬੀਰ ਸਿੰਘ ਭੈਣੀ, ਸੁਖਰੂਪ ਸਿੰਘ ਧਾਰੜ ਵੱਲੋਂ ਕਿਹਾ ਗਿਆ ਕਿ ਜੱਥੇਬੰਦੀ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਪਿੰਡ ਵਾਸੀਆਂ ਵੱਲੋਂ ਵੱਡੇ ਪੱਧਰ ਤੇ ਜੱਥੇਬੰਦੀ ਦਾ ਪੱਲਾ ਫੜਿਆ ਗਿਆ ਤੇ ਵਿਸ਼ਵਾਸ ਦਵਾਇਆ ਗਿਆ ਕਿ ਆਪਣੀਆਂ ਹੱਕੀ ਮੰਗਾਂ ਨੂੰ ਲੈਕੇ ਸਰਕਾਰ ਵਿਰੁੱਧ ਡੱਟਕੇ ਸੰਘਰਸ਼ ਕਰਨਗੇ ਤੇ ਜੱਥੇਬੰਦੀ ਦੇ ਮੋਢੇ ਨਾਲ ਮੋਢਾ ਜੋੜ ਕੇ ਚਲਣਗੇ। BKU ਏਕਤਾ ਸਿੱਧੂਪੁਰ ਵੱਡੇ ਪੱਧਰ ਤੇ ਕਿਸਾਨਾਂ, ਮਜ਼ਦੂਰਾਂ ਦੇ ਹੱਕਾਂ ਲਈ ਸੰਘਰਸ਼ ਕਰਦੀ ਆ ਰਹੀ ਹੈ, ਚਾਹੇ ਪੰਜਾਬ ਦੀ ਮਾਨ ਸਰਕਾਰ ਹੋਵੇ, ਜਾਂ ਕੇਂਦਰ ਦੀ ਮੋਦੀ ਸਰਕਾਰ ਹੋਵੇ।

ਸਰਕਾਰਾਂ ਵੱਲੋਂ ਆਮ ਲੋਕਾਂ ਲਈ ਕੀਤੀਆਂ ਵਧੀਕੀਆਂ ਅਤੇ ਧੱਕੇਸ਼ਾਹੀ ਵਿਰੁੱਧ ਜੱਥੇਬੰਦੀ ਅਵਾਜ਼ ਬੁਲੰਦ ਕਰਦੀ ਰਹੇਗੀ। ਤੇ ਜਿਹੜਾ ਸੰਘਰਸ਼ ਖਨੌਰੀ ਅਤੇ ਸ਼ੰਬੂ ਬਾਰਡਰ ਤੇ ਲੜਿਆ ਜਾ ਰਿਹਾ ਉਸਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ ਗਈ। ਪਿੰਡ ਵਾਸੀਆਂ ਕਿਹਾ ਕਿ BKU ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਸਰਦਾਰ ਜਗਜੀਤ ਸਿੰਘ ਡੱਲੇਵਾਲ ਵੱਲੋਂ ਖਨੌਰੀ ਬਾਰਡਰ (ਕਿਸਾਨ ਮੋਰਚਾ 2) ਦੀਆਂ ਮੰਗਾਂ ਨੂੰ ਲੈਕੇ ਮਰਨ ਵਰਤ ਰੱਖਿਆ ਗਿਆ ਹੈ, ਅਸੀਂ ਆਮ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਹੁਣ ਆਪਣਾ ਫਰਜ ਸਮਜੀਏ ਤੇ ਖਨੌਰੀ ਬਾਰਡਰ ਤੇ ਵੱਧ ਤੋਂ ਵੱਧ ਨਫਰੀ ਲੈਕੇ ਪਹੁੰਚਿਆ ਜਾਵੇ।

ਇਸ ਮੌਕੇ ਪਿੰਡ ਲਾਲਪੁਰ ਵਿੱਚ ਚੋਣ ਕਰਵਾਕੇ ਸਰਬ ਸੰਮਤੀ ਨਾਲ ਪ੍ਰਧਾਨ ਬਲਵਿੰਦਰ ਸਿੰਘ, ਸਕੱਤਰ ਹਰਜੀਤ ਸਿੰਘ,ਖਜਾਨਚੀ ਇਕਬਾਲ ਸਿੰਘ, ਮੀਤ ਪ੍ਰਧਾਨ ਮਨਦੀਪ ਸਿੰਘ ਕਾਕਾ , ਸਹਾਇਕ ਖਿਜਾਨਚੀ ਗੁਰਪ੍ਰੀਤ ਸਿੰਘ, ਮਨਦੀਪ ਸਿੰਘ, ਪ੍ਰੈਸ ਸਕੱਤਰ ਗੁਰਸ਼ਰਨ ਸਿੰਘ, ਸਲਾਹਕਾਰ ਬਲਜੀਤ ਸਿੰਘ, ਮੈਂਬਰ ਜਗਤਾਰ ਸਿੰਘ, ਗੁਰਦਿਆਲ ਸਿੰਘ, ਸਤਵਿੰਦਰ ਸਿੰਘ ਰਿੰਕੂ, ਜਤਿੰਦਰ ਸਿੰਘ, ਸਰਵਨ ਸਿੰਘ, ਹਰਿੰਦਰ ਸਿੰਘ, ਮਨਜੀਤ ਸਿੰਘ, ਕਾਬਲ ਸਿੰਘ, ਗੁਰਨਾਮ ਸਿੰਘ ਨੂੰ ਬਣਾਇਆ ਗਿਆ।

Related Articles

Leave a Reply

Your email address will not be published.

Back to top button