ਸਰਦੂਲਗਡ਼੍ਹ 5 ਜੂਨ (ਗੁਰਜੀਤ ਸਿੰਘ ਸੰਧੂ) : ਭਾਰਤ ਗਰੁੱਪ ਆਫ਼ ਕਾਲਜ ਸਰਦੂਲਗੜ੍ਹ ਵਿਖੇ ਕਾਲਜ ਦੇ ਸੀ.ਈ.ਓ. ਰਾਜੇਸ਼ ਗਰਗ ਅਤੇ ਮੋਹਿਤ ਜੈਨ ਦੀ ਪ੍ਰੇਰਨਾ ਸਦਕਾ ਵਿਸ਼ਵ ਵਾਤਾਵਰਨ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪੋ੍ਰਗਰਾਮ ਦੀ ਸ਼ੁਰੂਆਤ ਉਨ੍ਹਾਂ ਨੇ ਪੌਦਾ ਲਗਾ ਕੇ ਕੀਤੀ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜਿਸ ਵਾਤਾਵਰਨ ਵਿੱਚ ਅਸੀ ਰਹਿੰਦੇ ਹਾਂ ਉਸ ਦੀ ਰੱਖਿਆ ਕਰਨਾ ਸਾਡੀ ਜਿੰਮੇਵਾਰੀ ਬਣਦੀ ਹੈ, ਕਿਉਂਕਿ ਇਹ ਨਾ ਸਿਰਫ ਸਾਨੂੰ ਤੰਦਰੁਸਤ ਰੱਖਦਾ ਹੈ, ਬਲਕਿ ਸਾਡੀ ਆਉਣ ਵਾਲੀ ਪੀੜ੍ਹੀ ਲਈ ਬਹੁਤ ਮਹੱਤਵਪੂਰਨ ਵੀ ਹੈ। ਇਸ ਮੌਕੇ ਤੇ ਡਾ. ਵਿਜੈ ਲਛਮੀ ਡਾਇਰੈਕਟਰ ਕੈਂਪਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਫ—ਸੁਥਰਾ ਵਾਤਾਵਰਣ ਬਰਕਰਾਰ ਰੱਖਣ ਲਈ ਰੁੱਖਾਂ ਦਾ ਬਹੁਤ ਮਹੱਤਵਪੂਰਨ ਰੋਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਕੰਮ ਪੌਦੇ ਲਗਾਉਣ ਤੱਕ ਹੀ ਖ਼ਤਮ ਨਹੀਂ ਹੁੰਦਾ ਸਗੋਂ ਇਸ ਦੀ ਸਾਂਭ—ਸੰਭਾਲ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਵੈਬੀਨਾਰ ਰਾਹੀ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸਾਂਭ ਸੰਭਾਲ ਸੰਬੰਧੀ ਬਹੁਮੁੱਲੀ ਜਾਣਕਾਰੀ ਪ੍ਰਦਾਨ ਕੀਤੀ ਗਈ ਅਤੇ ਇਸ ਪ੍ਰੋਗਰਾਮ ਦੇ ਅੰਤ ਵਿੱਚ ਵਾਤਾਵਰਨ ਦੀ ਸਾਂਤ ਸੰਭਾਲ ਰੱਖਣ ਲਈ ਪ੍ਰੋਗਰਾਮ ਵਿੱਚ ਸਾਮਿਲ ਸਾਰਿਆ ਵੱਲੋਂ ਸੌਂਹ ਚੁੱਕੀ ਗਈ ਅਤੇ ਪ੍ਰਣ ਕੀਤਾ ਗਿਆ ਕਿ ਭਾਰਤ ਗਰੁੱਪ ਆਫ਼ ਕਾਲਜ ਸਮੇਂ ਸਮੇਂ ਤੇ ਵਾਤਾਵਰਨ ਸੰਬੰਧੀ ਹੋਣ ਵਾਲੇ ਪ੍ਰੋਗਰਾਮਾ ਵਿੱਚ ਆਪਣਾ ਯੋਗਦਾਨ ਪਾਉਦਾ ਰਹੇਗਾ।
Related Articles
Check Also
Close