ताज़ा खबरपंजाब

ਮਨਰੇਗਾ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ ਪਹਿਲੇ ਦਿਨ ਵਿੱਚ ਦਾਖਲ

ਜੰਡਿਆਲਾ ਗੁਰੂ, 05 ਮਾਰਚ (ਕੰਵਲਜੀਤ ਸਿੰਘ) : ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਰੈਗੂਲਰ ਕਰਵਾਉਣ ਲਈ ਪਿਛਲੇ ਲਗਭਗ 16 ਸਾਲਾਂ ਤੋਂ ਸੰਘਰਸ਼ ਕਰ ਰਹੇ ਨਰੇਗਾ ਮੁਲਾਜ਼ਮਾਂ ਦੀ ਜਥੇਬੰਦੀ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਬਲਾਕ ਤਰਸਿਕਾ ਜ਼ਿਲ੍ਹਾ ਅੰਮ੍ਰਿਤਸਰ ਇਕਾਈ ਵੱਲੋਂ ਇੱਥੇ ਬੀਡਪੀਓ ਦਫ਼ਤਰ ਵਿਖੇ ਤਿੰਨ ਦਿਨਾਂ ਕਲਮ ਛੋੜ ਹੜਤਾਲ ਸ਼ੁਰੂ ਕਰਕੇ ਧਰਨਾ ਸ਼ੁਰੂ ਕੀਤਾ ਗਿਆ। ਇਸ ਸਮੇਂ ਏ.ਪੀ.ਓ ਕਵਲਜੀਤ ਸਿੰਘ, ਮਨਜੀਤ ਸਿੰਘ ਬਲਾਕ ਪ੍ਰਧਾਨ ਨੇ ਗਲਬਾਤ ਕਰਦਿਆਂ ਦੱਸਿਆ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਪਾਲਸੀਆਂ ਬਣਾਉਣ ਦਾ ਬਹਾਨਾ ਬਣਾ ਕੇ ਸਿਰਫ਼ ਤੇ ਸਿਰਫ਼ ਟਾਈਮ ਹੀ ਟਪਾਇਆ ਗਿਆ ਹੈ।

ਵਾਰ-ਵਾਰ ਕੈਬਨਿਟ ਸਬ ਕਮੇਟੀਆਂ ਬਣਾ ਕੇ ਪੰਜ ਸਾਲ ਨਰੇਗਾ ਮੁਲਾਜ਼ਮਾਂ ਨੂੰ ਲਾਰਿਆਂ ਵਿੱਚ ਹੀ ਉਲਝਾਇਆ ਜਾਂਦਾ ਰਿਹਾ ਹੈ। ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੀ ਪਿਛਲੀਆਂ ਸਰਕਾਰਾਂ ਵਾਂਗ ਹੀ ਨਰੇਗਾ ਮੁਲਾਜ਼ਮਾਂ ਨੂੰ ਆਪਣੇ ਸਿਆਸੀ ਹਿੱਤਾਂ ਲਈ ਦੱਬ ਕੇ ਇਸਤੇਮਾਲ ਕੀਤਾ ਹੈ। ਉਨ੍ਹਾਂ ਕਿਹਾ ਕਿ ਰੈਗੂਲਰ ਕਰਨਾ ਤਾਂ ਦੂਰ ਅਜੇ ਤੱਕ ਵੀ ਨਰੇਗਾ ਮੁਲਾਜ਼ਮਾਂ ਨੂੰ ਜਿੱਥੇ ਗੁਜ਼ਾਰੇ ਜੋਗੀ ਤਨਖ਼ਾਹ ਵੀ ਨਹੀਂ ਦਿੱਤੀ ਜਾ ਰਹੀ ,ਓਥੇ ਨਾ ਤਾਂ ਕੋਈ ਮੈਡੀਕਲ ਸਹੂਲਤ ਮਿਲਦੀ ਹੈ, ਨਾ ਮੌਤ ਉਪਰੰਤ ਵਾਰਿਸਾਂ ਨੂੰ ਕੋਈ ਮੁਆਵਜ਼ਾ ਮਿਲਦਾ ਹੈ, ਨਾ ਹੀ ਨੌਕਰੀ ਮਿਲਦੀ ਹੈ, ਗੰਭੀਰ ਤੋਂ ਗੰਭੀਰ ਬਿਮਾਰੀ ਦੌਰਾਨ ਜਾਂ ਐਕਸੀਡੈਂਟ ਦੌਰਾਨ ਵੀ ਕੋਈ ਇਲਾਜ ਲਈ ਸਹਾਇਤਾ ਨਹੀਂ ਦਿੱਤੀ ਜਾਂਦੀ। ਉਨ੍ਹਾਂ ਕਿਹਾ ਕਿ ਨਰੇਗਾ ਮੁਲਾਜ਼ਮਾਂ ਨੇ ਆਪਣੀ ਜ਼ਿੰਦਗੀ ਦਾ ਸਭ ਤੋਂ ਕੀਮਤੀ ਸਮਾਂ ਨਰੇਗਾ ਲੇਖੇ ਲਾ ਦਿੱਤਾ ਹੈ।

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਫਿਰ ਤੋਂ ਨਵੀਂ ਪਾਲਿਸੀ ਬਣਾ ਕੇ, ਕੈਬਨਿਟ ਸਬ ਕਮੇਟੀਆਂ ਬਣਾ-ਬਣਾ ਕੇ ਤਿੰਨ ਸਾਲ ਆਸਾਨੀ ਨਾਲ ਟਪਾ ਲਏ ਹਨ। ਇਸ ਲਈ ਨਰੇਗਾ ਮੁਲਾਜ਼ਮਾਂ ਵਿੱਚ ਗਹਿਰਾ ਰੋਸ ਪਾਇਆ ਜਾ ਰਿਹਾ ਹੈ। ਪਿਛਲੇ ਦਿਨਾਂ ਦੌਰਾਨ 26 ਫਰਵਰੀ ਤੋਂ ਸਾਰੇ ਪੰਜਾਬ ਵਿੱਚ ਸੂਬਾ ਕਮੇਟੀ ਦੇ ਫ਼ੈਸਲੇ ਸਾਰੇ ਵਿਧਾਇਕਾਂ, ਮੰਤਰੀਆਂ, ਚੇਅਰਮੈਨਾਂ ਨੂੰ ਮੰਗ ਪੱਤਰ ਦਿੱਤੇ ਗਏ। ਅੱਜ ਪੂਰੇ ਪੰਜਾਬ ਵਿੱਚ 5 ਤੋਂ 7 ਮਾਰਚ ਤੱਕ ਨਰੇਗਾ ਮੁਲਾਜ਼ਮਾਂ ਨਾਲ ਸੰਬੰਧਿਤ ਦੇ ਹਰ ਤਰ੍ਹਾਂ ਆਨਲਾਈਨ, ਅਤੇ ਫ਼ੀਲਡ ਦੇ ਕੰਮ ਮੁਕੰਮਲ ਬੰਦ ਕਰਕੇ ਬਲਾਕ ਪੱਧਰੀ ਰੋਸ ਧਰਨੇ ਦਿੱਤੇ ਜਾ ਰਹੇ ਹਨ। ਜੇਕਰ ਫਿਰ ਵੀ ਸਰਕਾਰ ਵੱਲੋਂ ਕੋਈ ਸੁਣਵਾਈ ਨਾ ਹੋਈ ਤਾਂ 9 ਮਾਰਚ ਨੂੰ ਪੰਜਾਬ ਪੱਧਰ ਦੀ ਮੀਟਿੰਗ ਬੁਲਾ ਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਇਸ ਸਮੇਂ ਹਰਪ੍ਰਤਾਪ ਸਿੰਘ ਟੀ.ਏ, ਸ਼ਰਨਜੀਤ ਕੌਰ ਟੀ.ਏ ਬਲਜੀਤ ਕੌਰ ਸੀ.ਏ,ਅਮਨਦੀਪ ਕੌਰ, ਅੰਮ੍ਰਿਤਪਾਲ ਸਿੰਘ, ਹੀਰਾ ਸਿੰਘ, ਦਿਲਬਾਗ ਸਿੰਘ, ਤਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਗਰੂਪ ਸਿੰਘ, ਗੁਰਭੇਜ ਸਿੰਘ ਜੀ.ਆਰ ਐਸ ਆਦਿ ਵੀ ਹਾਜ਼ਰ ਸਨ।

Related Articles

Leave a Reply

Your email address will not be published.

Back to top button