
ਚੰਡੀਗੜ੍ਹ, 11 ਨਵੰਬਰ (ਬਿਊਰੋ) – ਪੰਜਾਬ ਦੇ ਭੁਲੱਥ ਹਲਕੇ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਈ.ਡੀ. ਨੇ ਮਨੀ ਲਾਂਡਰਿੰਗ ਕੇਸ ’ਚ ਗ੍ਰਿਫਤਾਰ ਕਰ ਲਿਆ ਹੈ। ਦੱਸਣਯੋਗ ਹੈ ਕਿ ਖਹਿਰਾ ਦੀ ਚੰਡੀਗੜ ਸਥਿਤ ਰਿਹਾਇਸ਼ ਤੋਂ ਇਲਾਵਾ ਪੰਜਾਬ ਤੇ ਦਿੱਲੀ ’ਚ ਵੀ ਉਨ੍ਹਾਂ ਦੇ ਕਈ ਟਿਕਾਣਿਆਂ ’ਤੇ ਈ.ਡੀ. ਵਲੋਂ ਛਾਪਾ ਮਾਰਿਆ ਗਿਆ ਹੈ। ਈ.ਡੀ. ਅਧਿਕਾਰੀਆਂ ਮੁਤਾਬਕ ਖਹਿਰਾ ’ਤੇ ਮਨੀ ਲਾਂਡਰਿੰਗ ਦਾ ਦੋਸ਼ ਹੈ, ਹਾਲਾਂਕਿ ਖਹਿਰਾ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ।