ਜੰਡਿਆਲਾ ਗੁਰੂ , 10 ਅਗਸਤ (ਕੰਵਲਜੀਤ ਸਿੰਘ ਲਾਡੀ) : ਰੱਖੜੀ ਦੇ ਤਿਉਹਾਰ ਮੌਕੇ ਸਥਾਨਕ ਮਨੋਹਰ ਵਾਟਿਕਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ‘ਚ ਰੱਖੜੀ ਬਣਾਉਣ ਦੀ ਪ੍ਰਤੀਯੋਗਤਾ ਕਰਵਾਈ ਗਈ। ਰੱਖੜੀ ਦਾ ਤਿਉਹਾਰ ਭਰਾ ਭੈਣ ਦੇ ਪਿਆਰ ਦਾ ਪ੍ਰਤੀਕ ਹੁੰਦਾ ਹੈ, ਜੋ ਬੜੇ ਚਾਅ ਨਾਲ ਮਨਾਇਆ ਜਾਂਦਾ ਹੈ। ਰੱਖੜੀ ਸਾਉਣ ਮਹੀਨੇ ਦੀ ਪੁੰਨਿਆ ਨੂੰ ਬੜੇ ਉਤਸ਼ਾਹ ਨਾਲ ਮਨਾਈ ਜਾਂਦੀ ਹੈ। ਚੌਥੀ ਕਲਾਸ ਤੋਂ ਸੱਤਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦੁਆਰਾ ਰੰਗ ਬਿਰੰਗੀਆਂ ਰੱਖੜੀਆਂ ਬਣਾਈਆਂ ਗਈਆਂ। ਵਿਦਿਆਰਥੀਆਂ ਨੇ ਰੱਖੜੀ ਬਣਾਉਣ ਦੀ ਪ੍ਰਤੀਯੋਗਤਾ ‘ਚ ਵੱਧ ਚੱੜ੍ਹ ਕੇ ਹਿੱਸਾ ਲਿਆ। ਵਿਦਿਆਰਥੀਆਂ ਨੇ ਕਲਾਸਾਂ ਵਿੱਚ ਖੁਦ ਰੱਪੜੀਆਂ ਤਿਆਰ ਕੀਤੀਆਂ। ਕੱਚੇ ਧਾਗੇ ਜਾਂ ਰੇਸ਼ਮ ਦੇ ਧਾਗੇ ਨਾਲ ਬਈ ਰੱਖੜੀ ਨੂੰ ਸੁਰੱਖਿਆ ਕੰਵਰ ਮੰਨਿਆ ਜਾਂਦਾ ਹੈ। ਇਸ ਮੌਕੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਪ੍ਰਿੰਸੀਪਲ ਸ਼੍ਰੀ ਮਤੀ ਸਵਿਤਾ ਕਪੂਰ ਜੀ ਨੇ ਦੱਸਿਆ ਕਿ ਰੱਖੜੀ ਇਕ ਭੈਣ ਭਰਾ ਦੇ ਰਿਸ਼ਤੇ ਦਾ ਪਵਿੱਤਰ ਤਿਉਹਾਰ ਹੈ। ਰੱਖੜੀ ਦੁਆਰਾ ਭੈਣ ਆਪਣੇ ਭਰਾ ਦੀ ਲੰਮੀ ਉਮਰ ਲਈ ਦੁਆਵਾਂ ਮੰਗਦੀ ਹੈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸ੍ਰੀ ਸੁਰੇਸ਼ ਨੇ ਵਿਦਿਆਰਥੀਆਂ ਤੇ ਸਟਾਫ ਨੂੰ ਰੱਖੜੀ ਦੇ ਤਿਉਹਾਰ ਦੀ ਵਧਾਈ ਦਿੱਤੀ ਤੇ ਕਿਹਾ ਕਿ ਰੱਖੜੀ ਦੀ ਅੱਜ ਦੇ ਯੁਗ ਵਿੱਚ ਬਹੁਤ ਮਹੱਤਤਾ ਹੈ।
Check Also
Close