ਜੰਡਿਆਲਾ ਗੁਰੂ, 30 ਅਪ੍ਰੈਲ (ਕੰਵਲਜੀਤ ਸਿੰਘ ਲਾਡੀ) : ਪੰਜਾਬੀ ਸਾਹਿਤ ਸਭਾ(ਰਜਿ) ਜੰਡਿਆਲਾ ਗੁਰੂ ਅਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਸਦਕਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਦਿਵਸ ਦੀ ਸੰਪੂਰਨਤਾ ਦਿਵਸ ਨੂੰ ਸਮਰਪਿਤ ਇਕ ਸਮਾਗਮ ਮਿਤੀ 1ਮਈ ਐਤਵਾਰ ਸਵੇਰੇ 10 ਵਜੇ ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ ਬਾਬਾ ਬਕਾਲਾ ਸਾਹਿਬ ਵਿਖੇ ਕੀਤਾ ਜਾ ਰਿਹਾ ਹੈ ਜਿਸ ਵਿਚ ਨਾਮਵਰ ਪੰਥਕ ਕਵੀ ਗੁਰਦਿਆਲ ਸਿੰਘ ਨਿਮਰ (ਯਮਨਾ ਨਗਰ) ਦੇ ਮਹਾਂ ਕਾਵਿ ਤੇਗ ਬਹਾਦਰ ਸਿਮਰਿਐ ਨੂੰ ਸੰਗਤਾਂ ਦੇ ਅਰਪਿਤ ਕੀਤਾ ਜਾਵੇਗਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ ਅਤੇ
ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਦੇ ਪ੍ਰਧਾਨ ਐਡਵੋਕੇਟ ਸ਼ੁਕਰਗੁਜ਼ਾਰ ਸਿੰਘ ਦੀ ਜਾਣਕਾਰੀ ਮੁਤਾਬਕ ਇਸ ਮੌਕੇ ਜਥੇਦਾਰ ਬਲਜੀਤ ਸਿੰਘ ਜਲਾਲਉਸਮਾ ਅਤੇ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ (ਦੋਨੋ ਮੈਂਬਰ ) ਸ਼੍ਰੋਮਣੀ ਕਮੇਟੀ ਬਤੋਰ ਮੁੱਖ ਮਹਿਮਾਨ ਹੋਣਗੇ ਜਦੋਂ ਕਿ ਪ੍ਰਧਾਨਗੀ ਮੰਡਲ ਵਿੱਚ ਮੈਨੇਜਰ ਭਾਈ ਸਤਿੰਦਰ ਸਿੰਘ ਬਾਜਵਾ , ਭਾਈ ਗੁਰਵਿੰਦਰ ਸਿੰਘ ਦੇਵੀਦਾਸ ਪੁਰਾ ਐਡੀਸ਼ਨਲ ਮੈਨੇਜਰ , ਭਾਈ ਕੇਵਲ ਸਿੰਘ ਹੈਂਡ ਗ੍ਰੰਥੀ, ਅਤੇ ਭਾਈ ਬਲਦੇਵ ਸਿੰਘ ਉਗਰਾ ਕਥਾ ਵਾਚਕ , ਸੁਸ਼ੋਭਿਤ ਹੋਣਗੇ ਮਹਾਂ ਕਾਵਿ ਤੇਗ ਬਹਾਦਰ ਸਿਮਰਿਐ ਉਪੱਰ ਸ: ਸੰਤੋਖ ਸਿੰਘ ਗੁਰਾਇਆ ਪ੍ਰਧਾਨ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਅਤੇ ਸ: ਸਤਿੰਦਰ ਸਿੰਘ ਓਠੀ ਮੀਤ ਪ੍ਰਧਾਨ, ਵਿਸ਼ਾਲ ਸ਼ਰਮਾ ਐਡਵੋਕੇਟ ਖਜ਼ਾਨਚੀ ਪੰਜਾਬੀ ਸਾਹਿਤ ਸਭਾ (ਰਜਿ) ਜੰਡਿਆਲਾ ਗੁਰੂ ਪਰਚਾ ਪੜ੍ਹਨਗੇ ਅਤੇ ਵਿਚਾਰ ਸਾਂਝੇ ਕਰਨਗੇ।