
ਚੰਡੀਗੜ੍ਹ, 07 ਅਪ੍ਰੈਲ (ਬਿਊਰੋ) : ਪੰਜਾਬ ਕਾਂਗਰਸ ਵੱਲੋਂ ਅੱਜ ਚੰਡੀਗੜ੍ਹ ਕਾਂਗਰਸ ਭਵਨ ਦੇ ਸਾਹਮਣੇ ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਆਮ ਵਰਕਰਾਂ ਤੋਂ ਇਲਾਵਾ ਪੰਜਾਬ ਅਤੇ ਚੰਡੀਗੜ੍ਹ ਕਾਂਗਰਸ ਦੇ ਕਈ ਸੀਨੀਅਰ ਆਗੂ ਸ਼ਾਮਿਲ ਹੋਏ। ਇਸ ਵਿਚਾਲੇ ਸਾਬਕਾ ਕਾਂਗਰਸ ਪ੍ਰਧਾਨ ਅਤੇ ਯੂਥ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਤੇ ਬਰਿੰਦਰ ਢਿੱਲੋਂ ਆਹਮੋ ਸਾਹਮਣੇ ਹੋ ਗਏ। ਦਰਅਸਲ ਸਿੱਧੂ ਜਦੋਂ ਬੋਲ ਰਹੇ ਸੀ ਤਾਂ ਉਹਨਾਂ ਨੇ ਕਿਹਾ ਕਿ ਉਹ ਇਮਾਨਦਾਰ ਹਨ ਅਤੇ ਕੁੱਝ ਆਗੂ ਬੇਈਮਾਨ ਹਨ ਜਿਸ ਤੇ ਢਿੱਲੋਂ ਨੇ ਖੜ੍ਹੇ ਹੋ ਕੇ ਸਿੱਧੂ ਨੂੰ ਕਿਹਾ ਕਿ ਉਹ ਨਾਮ ਲੈ ਕੇ ਦੱਸਣ ਕਿ ਕੌਣ ਬੇਈਮਾਨ ਹੈ।