चंडीगढ़ताज़ा खबरपंजाबराजनीति

ਮਾਨ ਸਰਕਾਰ ਨੇ ਕੀਤੀ ਨਵੇਂ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ, ਇਸ ਮੰਤਰੀ ਕੋਲ ਹੋਵੇਗਾ ਇਹ ਵਿਭਾਗ

ਚੰਡੀਗੜ੍ਹ, 05 ਜੁਲਾਈ, (ਬਿਊਰੋ) : ਪੰਜਾਬ ਸਰਕਾਰ ਦੇ ਕੈਬਨਿਟ ਦਾ ਪਹਿਲਾ ਵਿਸਥਾਰ ਹੋ ਗਿਆ ਹੈ।ਕੱਲ੍ਹ ਮਾਨ ਮੰਤਰੀ ਮੰਡਲ ‘ਚ ਪੰਜਾਬ ਨਵੇਂ ਮੰਤਰੀ ਸ਼ਾਮਲ ਹੋਏ ਹਨ।ਇਨਹਾਂ ਸਾਰੇ ਮੰਤਰੀਆਂ ਨੂੰ ਅੱਜ ਵਿਭਾਗ ਵੀ ਵੰਡ ਦਿੱਤੇ ਗਏ ਹਨ।ਜਲਦ ਹੀ ਇਹ ਸਾਰੇ ਮੰਤਰੀ ਆਪਣੇ-ਆਪਣੇ ਅਹੁਦੇ ਸੰਭਾਲਣਗੇ।

ਜਾਣਕਾਰੀ ਮੁਤਾਬਿਕ ਮਾਨ ਸਰਕਾਰ ਨੇ ਸੁਨਾਮ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਮਨ ਅਰੋੜਾ ਨੂੰ ਪਬਲਿਕ ਰਿਲੇਸ਼ਨ ਅਤੇ ਅਰਬਨ ਹਾਊਸਿੰਗ ਵਿਭਾਗ ਦਿੱਤਾ ਗਿਆ ਹੈ।

ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਤੋਂ ਇੰਦਰਬੀਰ ਸਿੰਘ ਨਿੱਝਰ ਨੂੰ ਲੋਕਲ ਬਾਡੀਜ਼, ਚੇਤਨ ਸਿੰਘ ਜੌੜਾਮਾਜਰਾ ਨੂੰ ਸਿਹਤ ਵਿਭਾਗ, ਫੌਜਾ ਸਿੰਘ ਸਰਾਰੀ ਨੂੰ ਫੂਡ ਪ੍ਰੋਸੈਸਿੰਗ ਅਤੇ ਅਨਮੋਲ ਗਗਨ ਮਾਨ ਨੂੰ ਸੈਰ ਸਪਾਟਾ ਅਤੇ ਸਭਿੱਆਚਾਰ ਵਿਭਾਗ ਦਿੱਤਾ ਗਿਆ ਹੈ।

Related Articles

Leave a Reply

Your email address will not be published.

Back to top button