ताज़ा खबरपंजाब

ਮਾਨ ਸਰਕਾਰ ਨੇ ਵਿਕਾਸ ਕਾਰਜਾਂ ਲਈ ਵਚਨਬੱਧ : ਹਰਭਜਨ ਸਿੰਘ ਈਟੀਓ

ਅੰਮ੍ਰਿਤਸਰ/ਜੰਡਿਆਲਾ ਗੁਰੂ, 22 ਜਨਵਰੀ (ਕੰਵਲਜੀਤ ਸਿੰਘ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਰਾਜ ਕਰ ਰਹੀ ਆਮ ਆਦਮੀ ਪਾਰਟੀ ਆਪਣੇ ਕੀਤੇ ਹੋਏ ਵਾਅਦਿਆਂ ਨੂੰ ਪੂਰਾ ਕਰਨ ਤੇ ਪੰਜਾਬ ਨੂੰ ਤਰੱਕੀਆਂ ਦਿਵਾਉਣ ਅਤੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Tਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਆਤਮਜੀਤ ਸਿੰਘ ਜੌਹਲ ਅਤੇ ਉਹਨਾਂ ਦੇ ਸਾਥੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਦਿੱਲੀ ਦੀ ਤਰਜ਼ ਤੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਕੇ ਆਮ ਆਦਮੀ ਦਾ ਦਿਲ ਜਿੱਤਿਆ ਹੈ । ਹੋਰਨਾਂ ਤੋਂ ਇਲਾਵਾ। ਇਸ ਮੌਕੇ ਰਾਜਬੀਰ ਸਿੰਘ ਰਿਆੜ, ਕਰਨਬੀਰ ਸਿੰਘ ਰੰਧਾਵਾ , ਸੁਖਪਾਲ ਸਿੰਘ ਡੁਲਕੂ , ਹਰਕੀਰਤ ਸਿੰਘ ਢਿੱਲੋਂ ਆਦਿ ਹਾਜ਼ਰ ਸਨ।

Related Articles

Leave a Reply

Your email address will not be published.

Back to top button