ताज़ा खबरपंजाब

ਮਿਸ਼ਨ ਫ਼ਤਿਹ ਤਹਿਤ ਕੋਰੋਨਾ ਦੇ ਪਾਸਾਰ ਨੂੰ ਰੋਕਣ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ ਸਿਹਤ ਸਲਾਹਾਂ ਦੀ ਪਾਲਣਾ ਕਰਨ ਦੀ ਅਪੀਲ

ਮਾਨਸਾ (ਸੁਰੇਸ਼ ਰਹੇਜਾ), 26 ਮਾਰਚ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਮਾਨਸਾ ਵਿਖੇ ਕੋਵਿਡ ਤੋਂ ਬਚਾਅ ਸਬੰਧੀ ਨਾਗਰਿਕਾਂ ਨੂੰ ਸਿਹਤ ਸਲਾਹਾਂ ਦੀ ਪਾਲਣਾ ਕਰਨ ਸਬੰਧੀ ਜਾਣੂ ਕਰਵਾਉਣ ਹਿੱਤ ਵਿਆਪਕ ਪੱਧਰ ‘ਤੇ ਜਾਗਰੂਕਤਾ ਮੁਹਿੰਮ ਜਾਰੀ ਹੈ। ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਅਤੇ ਐਸ.ਐਸ.ਪੀ ਸ਼੍ਰੀ ਸੁਰੇਂਦਰ ਲਾਂਬਾ ਵੱਲੋਂ ਪ੍ਰਸ਼ਾਸਨਿਕ ਤੇ ਪੁਲਿਸ ਦੇ ਪੱਧਰ ‘ਤੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਨਾਗਰਿਕਾਂ ਨੂੰ ਸੁਰੱਖਿਅਤ ਰੱਖਣ ਵਿੱਚ ਕਿਸੇ ਪੱਧਰ ‘ਤੇ ਲਾਪਰਵਾਹੀ ਨਾ ਵਰਤੀ ਜਾ ਸਕੇ।
ਇਸ ਸਬੰਧ ਵਿੱਚ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੋਵਿਡ ਦੀ ਸਥਿਤੀ ਬਾਰੇ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੋਵਿਡ ਟੀਕਾਕਰਨ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਕੋਰੋਨਾ ਟੈਸਟ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਘਰੇਲੂ ਇਕਾਂਤਵਾਸ ਵਿੱਚ ਚੱਲ ਰਹੇ ਨਾਗਰਿਕਾਂ ਦੀ ਨਿਗਰਾਨੀ ਨੂੰ ਵੀ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਮਿਸ਼ਨ ਫ਼ਤਿਹ ਤਹਿਤ ਫ਼ਤਿਹ ਕਿੱਟਾਂ ਦੀ ਵੰਡ, ਸਰਕਾਰੀ ਦਫ਼ਤਰਾਂ ਵਿੱਚ ਕੋਵਿਡ ਨਿਯਮਾਂ ਦੀ ਪਾਲਣਾ ਹਿੱਤ ਕੋਵਿਡ ਮੋਨੀਟਰਾਂ ਦੀ ਤਾਇਨਾਤੀ, ਕੋਰੋਨਾ ਦੀ ਟੈਸਟਿੰਗ ਵਧਾਉਣ, ਮਾਸਕ ਨਾ ਪਾਉਣ ਵਾਲਿਆਂ ਦੇ ਚਲਾਨ ਕਰਨ, ਕੰਟੈਕਟ ਟਰੇਸਿੰਗ ਅਤੇ ਟੀਕਾਕਰਨ ਸਬੰਧੀ ਪ੍ਰਗਤੀ ਦਾ ਜਾਇਜ਼ਾ ਲਿਆ।
ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੇ ਟੀਕਾਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਵੱਖ-ਵੱਖ ਥਾਈਂ ਪੁਲਿਸ ਮੁਲਾਜ਼ਮਾਂ ਵੱਲੋਂ ਆਮ ਲੋਕਾਂ ਨੂੰ ਮਾਸਕ ਪਾ ਕੇ ਰੱਖਣ ਸਮੇਤ ਹੋਰ ਸਿਹਤ ਸਾਵਧਾਨੀਆਂ ਦੀ ਪਾਲਣਾ ਹਿੱਤ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਦੇ ਆਧਾਰ ‘ਤੇ ਜਿਥੇ ਪੁਲਿਸ ਵੱਲੋਂ ਮੁਫ਼ਤ ਮਾਸਕਾਂ ਦੀ ਵੰਡ ਕੀਤੀ ਜਾ ਰਹੀ ਹੈ ਉਥੇ ਹੀ ਮਾਸਕ ਨਾ ਪਾ ਕੇ ਆਮ ਲੋਕਾਂ ਦੀ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਉਣ ਵਾਲੇ ਸ਼ਰਾਰਤੀ ਅਨਸਰਾਂ ਦੇ ਚਲਾਨ ਵੀ ਕੱਟੇ ਜਾ ਰਹੇ ਹਨ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਵਾਇਰਸ ਦੀ ਸਖ਼ਤੀ ਨਾਲ ਰੋਕਥਾਮ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।

Related Articles

Leave a Reply

Your email address will not be published.

Back to top button