ਜੰਡਿਆਲਾ ਗੁਰੂ, 02 ਅਪ੍ਰੈਲ (ਕੰਵਲਜੀਤ ਸਿੰਘ ਲਾਡੀ) : ਭਾਰੀ ਮੀਂਹ ਨੇ ਜੰਡਿਆਲਾ ਗੁਰੂ ਵਿੱਚ ਹੋਏ ਵਿਕਾਸ ਕਾਰਜਾਂ ‘ਤੇ ਵੱਡਾ ਸਵਾਲ ਖੜ੍ਹਾ ਕਰ ਦਿੱਤਾ ਹੈ।ਦੱਸ ਦੇਈਏ ਕਿ ਕਰੀਬ 15 ਸਾਲ ਪਹਿਲਾਂ ਜੰਡਿਆਲਾ ਗੁਰੂ ਵਿੱਚ ਕਰੋੜਾਂ ਰੁਪਏ ਖਰਚ ਕੇ ਸੀਵਰੇਜ ਵਿਛਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ।ਜਿਸ ਦਾ ਮਕਸਦ ਲੋਕਾਂ ਨੂੰ ਸ਼ਹਿਰ ਦੀ ਸਾਫ-ਸੁਥਰੀ ਦਿੱਖ ਦੇਣਾ ਹੈ।ਗੰਦੇ ਪਾਣੀ ਦੀ ਨਿਕਾਸੀ ਸਹੀ ਢੰਗ ਨਾਲ ਹੋ ਸਕੇ।
ਪਰ ਸੀਵਰੇਜ ਤੇ ਕਰੋੜਾਂ ਰੁਪਏ ਖਰਚ ਕਰਨ ਤੋਂ ਬਾਅਦ ਵੀ ਕਈ ਸਾਲ ਪਹਿਲਾਂ ਅਧੂਰਾ ਪਿਆ ਹੈ।ਜਿਸ ਕਾਰਨ ਜੰਡਿਆਲਾ ਸ਼ਹਿਰ ਵਿੱਚ ਜਦੋਂ ਬਰਸਾਤ ਹੁੰਦੀ ਹੈ ਤਾਂ ਸੀਵਰੇਜ ਬੋਰਡ ਵੱਲੋਂ ਕੀਤੇ ਗਏ ਕੰਮਾਂ ਦੀ ਤਸਵੀਰ ਸਭ ਦੇ ਸਾਹਮਣੇ ਆ ਜਾਂਦੀ ਹੈ।ਜਿਸ ਕਾਰਨ ਕਈ ਲੋਕਾਂ ਦਾ ਸਾਮਾਨ ਵੀ ਖਰਾਬ ਹੋ ਚੁੱਕਾ ਹੈ। ਰਮੇਸ਼ ਕੁਮਾਰ, ਸੁਰਿੰਦਰ ਸਿੰਘ, ਜਤਿੰਦਰ ਸਿੰਘ, ਅਜੇ ਕੁਮਾਰ, ਨਿਤਿਨ, ਸੰਦੀਪ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਘਪਲੇ ਦੀ ਜਾਂਚ ਕਰਕੇ ਸੀਵਰੇਜ ਸਿਸਟਮ ਨੂੰ ਠੀਕ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਲੋਕਾਂ ਨੂੰ ਮੁੜ ਕਿਸੇ ਵੀ ਤਰ੍ਹਾਂ ਦੀ ਨਿਕਾਸੀ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਬਰਸਾਤ ਦਾ ਗੰਦਾ ਪਾਣੀ ਅਤੇ ਇਸ ਘਪਲੇ ਦੀ ਜਿੰਮੇਵਾਰ ਅਧਿਕਾਰੀ ਦੀ ਜਾਂਚ ਹੋਣੀ ਚਾਹੀਦੀ ਹੈ।