ਮੁਕੇਰੀਆ,ਹਾਜੀਪੁਰ,31 ਮਈ(ਜਸਵੀਰ ਸਿੰਘ ਪੁਰੇਵਾਲ) : ਵਿਧਾਨ ਸਭਾ ਹਲਕਾ ਮੁਕੇਰੀਆਂ ਵਿੱਚ ਅਕਾਲੀ ਦਲ ਨੂੰ ਅੱਜ ਉਸ ਸਮੇਂ ਮਜਬੂਤੀ ਮਿਲੀ ਜਦੋਂ ਹਲਕੇ ਦੇ ਪਿੰਡ ਝੰਗ ਦੇ ਵਸਨੀਕ ਰਾਜੇਸ਼ ਸਵਰਾਜ ਆਪਣੇ ਸਾਥੀਆਂ ਸਮੇਤ ਭਾਜਪਾ ਨੂੰ ਅਲਵਿਦਾ ਕਹਿੰਦੇ ਹੋਏ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਸ.ਸਰਬਜੋਤ ਸਿੰਘ ਸਾਬੀ ਦੀ ਅਗਵਾਈ ਹੇਠ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਸਰਬਜੋਤ ਸਾਬੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਕਾਲੀ ਦਲ ਦਾ ਕਾਫਿਲਾ ਲਗਾਤਾਰ ਵੱਧ ਰਿਹਾ ਹੈ ਤੇ ਇਹ ਗੱਲ ਸਾਫ ਹੋ ਚੁੱਕੀ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਅਕਾਲੀ ਦਲ ਦੀ ਸਰਕਾਰ ਬਣਾਉਣ ਜਾ ਰਹੇ ਹਨ ਕਿਉਂਕਿ ਸੂਬੇ ਦੀ ਮੌਜੂਦਾ ਕਾਂਗਰਸ ਸਰਕਾਰ ਨੇ ਆਪਣੇ ਸ਼ਾਸ਼ਨ ਦੌਰਾਨ ਜਿੱਥੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ, ਉੱਥੇ ਹੀ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਨੂੰ ਉਜਾੜਨ ਵਿਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ। ਉਨਾਂ ਕਿਹਾ ਕਿ ਪਿਛਲੇ ਲੱਗਭੱਗ 100 ਸਾਲ ਤੋਂ ਅਕਾਲੀ ਦਲ ਪੰਜਾਬ ਤੇ ਪੰਜਾਬੀਆਂ ਦੇ ਹੱਕਾਂ-ਹਿੱਤਾਂ ਦੀ ਤਰਜਮਾਨੀ ਕਰਦਾ ਆ ਰਿਹਾ ਹੈ ਤੇ ਜਦੋਂ ਵੀ ਪੰਜਾਬ ਦੇ ਲੋਕਾਂ ਨੇ ਅਕਾਲੀ ਦਲ ਨੂੰ ਸੱਤਾ ਸੌਂਪੀ ਤਦ-ਤਦ ਪੰਜਾਬ ਦੀ ਭਲਾਈ ਲਈ ਫੈਸਲੇ ਲਏ ਗਏ ਤੇ ਹਰ ਵਰਗ ਦਾ ਖਿਆਲ ਰੱਖਿਆ ਗਿਆ। ਸਰਬਜੋਤ ਸਾਬੀ ਨੇ ਕਿਹਾ ਕਿ ਸੂਬੇ ਦੇ ਜਿਨਾਂ ਲੋਕਾਂ ਨੂੰ ਪੰਜਾਬ ਪ੍ਰਤੀ ਦਰਦ ਹੈ ਉਹ ਅੱਜ ਅਕਾਲੀ ਦਲ ਨਾਲ ਜੁੜ ਰਹੇ ਹਨ। ਤਾਂ ਜੋ ਅਕਾਲੀ ਦਲ ਦੀ ਸਰਕਾਰ ਬਣਾ ਕੇ ਦੁਬਾਰਾ ਖੁਸ਼ਹਾਲ ਪੰਜਾਬ ਦੀ ਸਿਰਜਣਾ ਕਰਨ ਵੱਲ ਕਦਮ ਵਧਾਏ ਜਾ ਸਕਣ ਕਿਉਂਕਿ ਪਿਛਲੇ ਸਾਲਾਂ ਦੌਰਾਨ ਕਾਂਗਰਸ ਤੇ ਭਾਜਪਾ ਨੇ ਸੂਬੇ ਨੂੰ ਆਰਥਿਕ ਮੰਦਹਾਲੀ ਵੱਲ ਧੱਕਣ ਵਿਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ। ਉਨਾਂ ਕਿਹਾ ਕਿ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਉਣ ਵਾਲੇ ਦਿਨਾਂ ਦੌਰਾਨ ਵੱਡੀ ਗਿਣਤੀ ਵਿਚ ਲੋਕ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਦੀ ਅਗਵਾਈ ਕਬੂਲਣ ਜਾ ਰਹੇ ਹਨ। ਇਸ ਮੌਕੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਰਾਜੇਸ਼ ਸਵਰਾਜ ਨੇ ਕਿਹਾ ਕਿ ਭਾਜਪਾ ਲੀਡਰਸ਼ਿਪ ਰਸਤੇ ਤੋਂ ਭਟਕ ਚੁੱਕੀ ਹੈ ਤੇ ਇਹੀ ਕਾਰਨ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਇਕ ਤੋਂ ਬਾਅਦ ਇਕ ਗਲਤ ਫੈਸਲੇ ਲੈ ਰਹੀ ਹੈ ਤੇ ਦੂਜੇ ਪਾਸੇ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਪੰਜਾਬ ਦੇ ਹੱਕਾਂ ਤੇ ਹਿੱਤਾਂ ਪ੍ਰਤੀ ਸਟੈਂਡ ਲੈ ਕੇ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਪੰਜਾਬੀਆਂ ਦੀ ਸੱਚੀ ਪਹਿਰੇਦਾਰ ਅਕਾਲੀ ਦਲ ਹੀ ਹੈ, ਇਸ ਲਈ ਅਸੀਂ ਅਕਾਲੀ ਦਲ ਦੇ ਸਿਪਾਹੀ ਬਣਨ ਦਾ ਫੈਸਲਾ ਕੀਤਾ ਹੈ ਤੇ ਹੁਣ ਆਉਦੇ ਸਮੇਂ ਦੌਰਾਨ ਪਾਰਟੀ ਦੀ ਲੀਡਰਸ਼ਿਪ ਸਾਨੂੰ ਜਿਹੜੀ ਵੀ ਜਿੰਮੇਵਾਰੀ ਸੌਂਪੇਗੀ ਉਸ ਨੂੰ ਤਨਦੇਹੀ ਨਾਲ ਪੂਰਾ ਕੀਤਾ ਜਾਵੇਗਾ। ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹਲਕੇ ਨਾਲ ਸਬੰਧਿਤ ਹੋਰ ਵੀ ਕਾਂਗਰਸ ਤੇ ਭਾਜਪਾ ਨੂੰ ਛੱਡ ਕੇ ਆਗੂ ਅਕਾਲੀ ਦਲ ਵਿਚ ਸ਼ਾਮਿਲ ਹੋਣ ਜਾ ਰਹੇ ਹਨ। ਇਸ ਸਮੇਂ ਲਖਵਿੰਦਰ ਸਿੰਘ ਟਿੰਮੀ, ਬੀਬੀ ਬਲਵੀਰ ਕੌਰ, ਮਲਕੀਤ ਸਿੰਘ, ਕੁਲਵਿੰਦਰ ਸਿੰਘ, ਮਹਿੰਦਰਪਾਲ, ਰਜਿੰਦਰ ਕੁਮਾਰ, ਪਰਮਾਨੰਦ, ਗੁਰਬਖਸ਼, ਹਰੀ ਸਿੰਘ, ਬਿਧੀ ਚੰਦ,
ਰਵਿੰਦਰ ਸਿੰਘ, ਬਾਬਾ ਅਜਮੇਰ ਸਿੰਘ, ਸਤਵੀਰ ਸਿੰਘ, ਤਲਵਿੰਦਰ ਸਿੰਘ, ਸੁਖਦੇਵ ਸਿੰਘ, ਬੀਬੀ ਬਖਸ਼ੀਸ਼ ਕੌਰ, ਸਤਪਾਲ ਸਿੰਘ, ਚਾਨਣ ਸਿੰਘ, ਗੁਰਵਿੰਦਰ ਸਿੰਘ ਬੱਬੂ, ਭੁਪਿੰਦਰ ਸਿੰਘ, ਸੁੱਖਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਲੋਕ ਮੌਜੂਦ ਸਨ।
ਕੈਪਸ਼ਨ-ਭਾਜਪਾ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਰਾਜੇਸ਼ ਸਵਰਾਜ ਤੇ ਉਨਾਂ ਦੇ ਸਾਥੀਆਂ ਦਾ ਸਵਾਗਤ ਕਰਦੇ ਹੋਏ ਸਰਬਜੋਤ ਸਿੰਘ ਸਾਬੀ, ਲਖਵਿੰਦਰ ਸਿੰਘ ਟਿੰਮੀ ਤੇ ਬੀਬੀ ਬਲਵੀਰ ਕੌਰ।