ਅੰਮ੍ਰਿਤਸਰ/ ਜੰਡਿਆਲਾ, 10 ਨਵੰਬਰ (ਕੰਵਲਜੀਤ ਸਿੰਘ ਲਾਡੀ) : ਪੰਜਾਬ ਸਟੇਟ ਖਜਾਨਾ ਕਰਮਚਾਰੀ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸੈਣੀ ਅਤੇ ਸੂਬਾਈ ਜਨਰਲ ਸਕੱਤਰ ਮਨਜਿੰਦਰ ਸਿੰਘ ਸੰਧੂ ਨੇ ਸਾਂਝੇ ਸਾਝੇ ਬਿਆਨ ‘ਚ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ.ਐੱਸ.ਐੱਮ.ਐੱਸ.ਯੂ.) ਸਮੂਹ ਵਿਭਾਗਾਂ ਦੀ ਸੂਬਾ ਪੱਧਰੀ ਕਲੈਰੀਕਲ ਕਾਮਿਆਂ ਦੀ ਸਾਂਝੀ ਜਥੇਬੰਦੀ ਹੈ, ਪੰਜਾਬ ਸਟੇਟ ਖਜਾਨਾ ਕਰਮਚਾਰੀ ਐਸੋਸੀਏਸ਼ਨ ਇਸ ਦਾ ਅਹਿਮ ਅੰਗ ਹੈ ਦੀ ਕਲਮ ਛੋੜ ਹੜਤਾਲ 8 ਅਕਤੂਬਰ ਤੋਂ ਪੂਰੇ ਪੰਜਾਬ ‘ਚ ਚਲ ਰਹੀ ਸੀ।ਉਨ੍ਹਾਂ ਕਿਹਾ ਕਿ ਪੀ.ਐਸ.ਐਮ.ਐਸ.ਯੂ ਸੂਬਾ ਕਮੇਟੀ ਵੱਲੋਂ ਭੇਜੇ ਗਏ ਮੰਗ ਪੱਤਰ ਵਿੱਚ ਦਰਸਾਈਆਂ ਚਾਰ ਅਹਿਮ ਮੰਗਾਂ ਪੂਰੀਆਂ ਕਰਨ ਤੇ ਕਲਮਛੋੜ ਹੜਤਾਲ ਕੁਝ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਦਫ਼ਤਰੀ ਕੰਮ ਸ਼ੁਰੂ ਹੋਂਣ ਤੋਂ ਬਾਅਦ ਸੋਮਵਾਰ ਨੂੰ ਪੰਜਾਬ ਦੇ ਖਜਾਨਿਆਂ ‘ਚ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੇ ਤਨਖ਼ਾਹ ਬਿੱਲ ਖ਼ਜ਼ਾਨਾ ਦਫ਼ਤਰ ਪਹੁੰਚ ਗਏ, ਜੋ ਦੇਰ ਸ਼ਾਮ ਤੱਕ ਕਲੀਅਰ ਹੋ ਗਏ ਹਨ। ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸੈਣੀ ਅਤੇ ਸੂਬਾਈ ਜਨਰਲ ਸਕੱਤਰ ਮਨਜਿੰਦਰ ਸਿੰਘ ਸੰਧੂ ਨੇ ਸਾਂਝੇ ਬਿਆਨ ‘ਚ ਦੱਸਿਆ ਕਿ ਸਰਕਾਰ ਵੱਲੋਂ ਕੁਝ ਮੰਗਾਂ ਮੰਨ ਕੇ ਉਨ੍ਹਾਂ ਦਾ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ ਅਤੇ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਤਾਲਮੇਲ ਕਮੇਟੀ,ਪੈਰਾ-ਮੈਡੀਕਲ ਸਟਾਫ਼, ਅਤੇ ਦਰਜਾ 4 ਕਰਮਚਾਰੀ ਐਸੋਸੀਏਸ਼ਨ ਦੀ ਤਰਫ਼ੋਂ ਤਨਖਾਹ ਅਤੇ ਦੀਵਾਲੀ ਫੈਸਟੀਵਲ ਅਲਾਉਂਸ ਦੇ ਬਿੱਲ ਖਜਾਨੇ ਪ੍ਰਾਪਤ ਕਰਕੇ ਕਲੀਅਰ ਕਰਨ ਦੀ ਮੰਗ ਕੀਤੀ ਗਈ ਸੀ ਤਾਂ ਕਿ ਘੱਟ ਤਨਖ਼ਾਹ ਵਾਲੇ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਦੀਵਾਲੀ ਦਾ ਤਿਉਹਾਰ ਫਿੱਕਾ ਨਾ ਪਵੇ ਕਿਉਂ ਕਿ ਦੀਵਾਲੀ ਫੈਸਟੀਵਲ ਅਲਾਉਂਸ ਕੇਵਲ ਸਾਲ ਵਿੱਚ ਇੱਕ ਵਾਰੀ ਦੀਵਾਲੀ ਦੇ ਤਿਉਹਾਰ ਤੇ ਹੀ ਮਿਲਦਾ ਹੈ ਇਸ ਲਈ ਕਰਮਚਾਰੀਆਂ ਦੀਆਂ ਭਾਵਨਾਵਾਂ ਦਾ ਅਹਿਮ ਖਿਆਲ ਰੱਖਦੇ ਹੋਏ ਇੱਕ ਦਿਨ ਪਹਿਲਾਂ ਬਿੱਲ ਪਾਸ ਕਰ ਦਿੱਤੇ ਗਏ ਸਨ ।
ਸੂਚਨਾ ਮਿਲਦਿਆਂ ਹੀ ਵਿਭਾਗਾਂ ਦੇ ਕਰਮਚਾਰੀ ਜਿਹਨਾਂ ਵੱਲੋਂ ਤਨਖਾਹਾਂ ਦੇ ਬਿੱਲ ਤਿਆਰ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਖਜਾਨਾ ਦਫਤਰਾਂ ਵਿਖੇ ਟੋਕਨ ਲਗਾਉਣ ਲਈ ਪਹੁੰਚ ਗਏ ਸਨ, ਬਿੱਲ ਕਲੀਅਰੈਂਸ ਤੋਂ ਬਾਅਦ ਤਨਖਾਹ ਦਾ ਲਗਭਗ 35% ਭੁਗਤਾਨ ਕੀਤਾ ਜਾ ਚੁੱਕਾ ਹੈ। ਤਨਖਾਹਾਂ ਅਤੇ ਦੀਵਾਲੀ ਫੈਸਟੀਵਲ ਅਲਾਉਂਸ ਮਿਲਣ ਨਾਲ ਮੁਲਾਜ਼ਮਾਂ ਦੇ ਚਿਹਰਿਆਂ ਤੇ ਖੁਸ਼ੀ ਦੀ ਲਹਿਰ ਜਤਾਈ ਆਈ ਹੈ । ਉਨ੍ਹਾਂ ਦੱਸਿਆ ਕਿ ਪੀ.ਐਸ.ਐਮ ਐਸ.ਯੂ.ਸੂਬਾ ਕਮੇਟੀ ਵੱਲੋਂ ਹੜਤਾਲ ਨੂੰ ਸਿਰਫ਼ ਕੁਝ ਸਮੇ ਲਈ ਮੁਲਤਵੀ ਕੀਤਾ ਗਿਆ ਹੈ।ਜਲਦੀ ਹੀ ਪੀ.ਐਸ.ਐਮ.ਐਸ.ਯੂ ਸੂਬਾ ਕਮੇਟੀ ਵੱਲੋਂ ਰਹਿੰਦੀਆਂ ਮੰਗਾਂ ਦੀ ਪੂਰਤੀ ਲਈ ਸੂਬਾ ਪੱਧਰੀ ਮੀਟਿੰਗ ਕਰਕੇ ਸੰਘਰਸ਼ ਦੀ ਅਗਲੀ ਰਣਨੀਤੀ ਬਾਰੇ ਫੈਸਲਾ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਡੀਏ ਵਿੱਚ 11% ਵਾਧਾ ਕਰਕੇ 28% ਤੱਕ ਕਰ ਦਿੱਤਾ ਗਿਆ ਹੈ। ਪਹਿਲਾਂ 17 ਫੀਸਦੀ ਡੀ.ਏ. ਸੀ 11% ਡੀਏ ਵਿੱਚ ਵਾਧੇ ਤੋਂ ਬਾਅਦ ਮੁਲਾਜ਼ਮਾਂ ਨੂੰ ਘੱਟੋ-ਘੱਟ 3-4 ਹਜ਼ਾਰ ਰੁਪਏ ਦਾ ਲਾਭ ਮਿਲੇਗਾ।1/1/2016 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਨੂੰ ਵੀ ਹੁਣ ਉਹਨਾਂ ਦੀ ਬੇਸਿਕ ਵਿੱਚ 113% ਡੀ% ਮਰਜ ਕਰਕੇ 15 ਤਨਖਾਹ ਕਮਿਸ਼ਨ ਦਾ ਲਾਭ ਮਿਲੇਗਾ।