ਬਹਿਬਲ ਕਲਾਂ ਗੋਲੀਕਾਂਡ ਨੇ ਹੁਣ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਲਈ ਮੁਸੀਬਤ ਵਧਾ ਦਿੱਤੀ ਹੈ। ਇਨਸਾਫ਼ ਦੀ ਮੰਗ ਨੂੰ ਲੈ ਕੇ ਪੀੜਤਾਂ ਨੇ ਅੱਜ ਬਠਿੰਡਾ-ਕੋਟਕਪੂਰਾ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਹੈ। ਪੀੜਤਾਂ ਨੇ ਅਣਮਿੱਥੇ ਸਮੇਂ ਲਈ ਜਾਮ ਦਾ ਐਲਾਨ ਕੀਤਾ ਹੈ।
ਪੀੜਤਾਂ ਦਾ ਇਲਜ਼ਾਮ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਗੋਲੀ ਕਾਂਡ ਦੇ ਸਾਜ਼ਿਸ਼ਕਰਤਾ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀ ਮੰਗ ਹੈ ਕਿ ਬੇਅਦਬੀ ਦੇ ਦੋਸ਼ੀਆਂ ਦੀ ਸੁਰੱਖਿਆ ਵੀ ਵਾਪਸ ਲਈ ਜਾਵੇ।
ਇਸ ਮਾਮਲੇ ਵਿੱਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਵੀ ਧਰਨੇ ਵਿੱਚ ਸ਼ਾਮਲ ਹੋਣ ਲਈ ਪਹੁੰਚ ਗਏ। ਨਵਜੋਤ ਸਿੱਧੂ ਇਸ ਮਾਮਲੇ ਉੱਪਰ ਪੰਜਾਬ ਸਰਕਾਰ ਨੂੰ ਲਗਾਤਾਰ ਘੇਰ ਰਹੇ ਹਨ।