ਬਾਬਾ ਬਕਾਲਾ ਸਾਹਿਬ, 19 ਨਵੰਬਰ (ਸੁਖਵਿੰਦਰ ਸਿੰਘ) : ਅੱਜ ਇੱਥੇ ਪਿਛਲੇ 37 ਸਾਲਾਂ ਤੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਇਕ ਸਾਹਿਤਕ ਸਮਾਗਮ ਕਰਵਾਇਆ ਗਿਆ । ਇਸ ਮੌਕੇ ਬਹੁਤ ਹੀ ਸਾਦੇ, ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਅਤੇ ਪੰਜਾਬੀ ਸਾਹਿਤ ਸਭਾ ਦੇ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਦੀਪ ਦਵਿੰਦਰ ਸਿੰਘ ਨੇ ਨਾਮਵਰ ਗੀਤਕਾਰ ਅਤੇ ਗਾਇਕ ਮੱਖਣ ਸਿੰਘ ਭੈਣੀਵਾਲਾ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵੇਂ ਧਾਰਮਿਕ ਗੀਤ ‘ਬਾਣੀ ਬਾਬੇ ਨਾਨਕ ਦੀ’ ਦੇ ਪੋਸਟਰ ਨੂੰ ਲੋਕੇ ਅਰਪਿਤ ਕਰਨ ਦੀ ਰਸਮ ਸਾਂਝੇ ਤੌਰ ‘ਤੇ ਨਿਭਾਈ ।
ਇਸ ਮੌਕੇ ਗਾਇਕ ਮੱਖਣ ਸਿੰਘ ਭੈਣੀਵਾਲਾ ਨੇ ਕਿਹਾ ਕਿ ਇਹ ਗੀਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ ਇਹ ਗੀਤ ‘ਜੈ ਮਿਊਜਕ ਕੰਪਨੀ’ ਅਤੇ ਜਸਵਿੰਦਰ ਸਿੰਘ ਢਿੱਲੋਂ , ਸੁਖਜੀਤ ਸਿੰਘ ਅਤੇ ਹਰਭਜਨ ਸਿੰਘ ਭੱਗਰੱਥ ਦੀ ਸਾਂਝੀ ਪੇਸ਼ਕਸ਼ ਹੈ । ਇਸ ਮੌਕੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸੰਤੋਖ ਸਿੰਘ ਗੁਰਾਇਆ, ਖਜ਼ਾਨਚੀ ਮਾ: ਮਨਜੀਤ ਸਿੰਘ ਵੱਸੀ, ਮੀਤ ਪ੍ਰਧਾਨ ਡਾ: ਕੁਲਵੰਤ ਸਿੰਘ ਬਾਠ, ਸਕੱਤਰ ਸਰਤਾਜ ਜਲਾਲਾਂਬਾਦੀ, ਸਟੇਟ ਐਵਾਰਡੀ ਮਾ: ਲਖਵਿੰਦਰ ਸਿੰਘ ਮਾਨ, ਰਣਜੀਤ ਸਿੰਘ ਰਾਣਾ, ਬਲਵਿੰਦਰ ਸਿੰਘ ਅਠੌਲਾ, ਡਾ: ਮੋਹਣ ਬੇਗੋਵਾਲ, ਵਜ਼ੀਰ ਸਿੰਘ ਰੰਧਾਵਾ, ਹਰਮੀਤ ਆਰਟਿਸਟ, ਮਨਮੋਹਣ ਸਿੰਘ ਢਿੱਲੋਂ, ਹਰਜੀਤ ਸਿੰਘ ਸੰਧੂ ਅਤੇ ਹੋਰ ਸਖਸ਼ੀਅਤਾਂ ਇਸ ਮੌਕੇ ਹਾਜ਼ਰ ਸਨ।