ताज़ा खबरपंजाबराजनीति

ਰਾਜਨੀਤੀ ਨੂੰ ਅਲਵਿਦਾ ਕਹਿ ਸਕਦੇ ਨੇ ਨਵਜੋਤ ਸਿੱਧੂ! ਦੇਖੋ ਕਿਵੇਂ ਦਿੱਤਾ ਇਸ਼ਾਰਾ

ਨਵਜੋਤ ਕੌਰ ਸਿੱਧੂ 2012 ਵਿੱਚ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕ ਰਹਿ ਚੁੱਕੀ ਹੈ। ਪਰ ਹੁਣ ਨਵਜੋਤ ਕੌਰ ਨੇ ਡਾਕਟਰੀ ਪੇਸ਼ੇ ਵਿੱਚ ਵਾਪਸ ਜਾਣ ਦਾ ਸੰਕੇਤ ਦਿੱਤਾ ਹੈ।

ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸੂਬੇ ਦੀ ਰਾਜਨੀਤੀ ਵਿੱਚ ਕਈ ਵੱਡੇ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ। ਪੰਜਾਬ ਕਾਂਗਰਸ ਦੀ ਆਗੂ ਨਵਜੋਤ ਕੌਰ ਸਿੱਧੂ ਸਿਆਸਤ ਛੱਡਣ ਦਾ ਮਨ ਬਣਾ ਰਹੀ ਹੈ। ਪੰਜਾਬ ਕਾਂਗਰਸ ਪ੍ਰਧਾਨ ਅਤੇ ਨਵਜੋਤ ਕੌਰ ਦੇ ਪਤੀ ਨਵਜੋਤ ਸਿੰਘ ਸਿੱਧੂ ਨੇ ਵੀ ਕਿਹਾ ਹੈ ਕਿ ਚੋਣਾਂ ਤੋਂ ਬਾਅਦ ਇਹ ਕਾਫੀ ਹੱਦ ਤੱਕ ਸੰਭਵ ਹੈ।

ਨਵਜੋਤ ਕੌਰ ਸਿੱਧੂ ਪਿਛਲੇ ਕੁਝ ਮਹੀਨਿਆਂ ਤੋਂ ਕਾਂਗਰਸ ਪਾਰਟੀ ਤੋਂ ਨਾਰਾਜ਼ ਚੱਲ ਰਹੀ ਹੈ। ਨਵਜੋਤ ਕੌਰ ਸਿੱਧੂ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਉਮੀਦਵਾਰ ਬਣਾਉਣ ਦੇ ਫੈਸਲੇ ‘ਤੇ ਸਵਾਲ ਖੜ੍ਹੇ ਕੀਤੇ ਸੀ। ਨਵਜੋਤ ਕੌਰ ਨੇ ਕਿਹਾ ਕਿ ਨਵਜੋਤ ਸਿੱਧੂ ਚਰਨਜੀਤ ਸਿੰਘ ਚੰਨੀ ਨਾਲੋਂ ਬਿਹਤਰ ਉਮੀਦਵਾਰ ਸਾਬਤ ਹੋ ਸਕਦੇ ਸੀ।

ਨਵਜੋਤ ਕੌਰ ਸਿੱਧੂ ਮੁੜ ਤੋਂ ਡਾਕਟਰੀ ਪੇਸ਼ੇ ਵਿੱਚ ਜਾਣ ਬਾਰੇ ਵਿਚਾਰ ਕਰ ਰਹੀ ਹੈ। ਨਵਜੋਤ ਕੌਰ ਸਿੱਧੂ ਨੇ ਕਿਹਾ ਹੈ ਕਿ ਜੇਕਰ ਰਾਜਨੀਤੀ ‘ਚ ਉਨ੍ਹਾਂ ਦੇ ਕੰਮ ਨਹੀਂ ਆਏ ਤਾਂ ਉਹ ਇਕ ਵਾਰ ਫਿਰ ਤੋਂ ਡਾਕਟਰੀ ਕਿੱਤੇ ਨੂੰ ਅਪਣਾਉਣਾ ਚਾਹੁੰਦੀ ਹੈ।

Related Articles

Leave a Reply

Your email address will not be published.

Back to top button