ताज़ा खबरपंजाब

ਲੋਕ ਨਿਰਮਾਣ ਮੰਤਰੀ ਨੇ 2 ਕਰੋੜ 83 ਲੱਖ 33 ਰੁਪਏ ਦੀ ਲਾਗਤ ਨਾਲ ਹੋਣ ਵਾਲੇ ਜੰਡਿਆਲਾ-ਵੈਰੋਵਾਲ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਰੱਖਿਆ ਨੀਂਹ ਪੱਥਰ

ਜੰਡਿਆਲਾ ਗੁਰੂ 25 ਅਗਸਤ (ਕੰਵਲਜੀਤ ਸਿੰਘ ਲਾਡੀ/ਦਵਿੰਦਰ ਸਿੰਘ ਸਹੋਤਾ) : ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤਾਂ ਤੇ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸੜ੍ਹਕੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਯਤਨ ਕਰ ਰਹੀ ਹੈ ਤਾਂ ਜੋ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਮਿਲ ਸਕੇ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ. ਲੋਕ ਨਿਰਮਾਣ ਮੰਤਰੀ ਪੰਜਾਬ ਨੇ ਲੱਗਭੱਗ 2 ਕਰੋੜ 83 ਲੱਖ 33 ਰੁਪਏ ਦੀ ਲਾਗਤ ਨਾਲ ਹੋਣ ਵਾਲੇ ਜੰਡਿਆਲਾ-ਵੈਰੋਵਾਲ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਵੀ ਨੀਂਹ ਪੱਥਰ ਰੱਖਣ ਸਮੇਂ ਕੀਤਾ। ਉਹਨਾਂ ਦੱਸਿਆ ਕਿ 5.22 ਕਿਲੋਮੀਟਰ ਲੰਬੀ ਅਤੇ 18 ਫੁੱਟ ਚੌੜੀ ਇਸ ਸੜਕ ਦੀ ਮੁਰੰਮਤ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਆਵਜਾਈ ਦੀ ਸਹੂਲਤ ਹੋਵੇਗੀ।

ਉਨਾਂ ਕਿਹਾ ਕਿ ਸੜ੍ਹਕੀ ਆਵਾਜਾਈ ਨੂੰ ਮਜ਼ਬੂਤ ਹੋਣ ਨਾਲ ਵਪਾਰ ਵਿੱਚ ਕਾਫ਼ੀ ਵਾਧਾ ਹੁੰਦਾ ਹੈ ਅਤੇ ਲੋਕਾਂ ਨੂੰ ਵੀ ਕਾਫ਼ੀ ਰਾਹਤ ਮਿਲਦੀ ਹੈ। ਉਨਾਂ ਕਿਹਾ ਕਿ ਇਹ ਸੜ੍ਹਕ ਬਣਾਉਣ ਤੋਂ ਬਾਅਦ 5 ਸਾਲਾਂ ਲਈ ਠੇਕੇਦਾਰ ਵਲੋਂ ਹੀ ਇਸ ਸੜ੍ਹਕ ਦੀ ਮੇਨਟੇਨਸ ਕੀਤੀ ਜਾਵੇਗੀ ਅਤੇ ਅਗਲੇ 4 ਮਹੀਨੇ ਦੇ ਅੰਦਰ ਅੰਦਰ ਹੀ ਇਸ ਕੰਮ ਨੂੰ ਮੁਕੰਮਲ ਕੀਤਾ ਜਾਵੇਗਾ।ਸ: ਈ.ਟੀ.ਓ. ਨੇ ਆਗਾਮੀ ਪੰਚਾਇਤੀ ਚੋਣਾਂ ਦੇ ਸਬੰਧ ਵਿੱਚ ਬੋਲਦਿਆਂ ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਰਬ ਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰਨ।ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪਹਿਲਾ ਹੀ ਐਲਾਨ ਕੀਤਾ ਗਿਆ ਹੈ ਕਿ ਸਰਬ ਸੰਮਤੀ ਨਾਲ ਬਣਨ ਵਾਲੀਆਂ ਪੰਚਾਇਤਾਂ ਨੂੰ ਪਿੰਡ ਦੇ ਵਿਕਾਸ ਲਈ 5 ਲੱਖ ਰੁਪਏ ਦੀ ਵਿਸ਼ੇਸ ਗ੍ਰਾਂਟ ਦਿੱਤੀ ਜਾਵੇਗੀ।

ਇਸ ਮੌਕੇ ਉਹਨਾਂ ਹਲਕਾ ਬਾਬਾ ਬਕਾਲਾ ਵਿੱਚ ਸਰਬ ਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਆਪਣੇ ਅਖਤਿਆਰੀ ਫੰਡ ਵਿੱਚੋਂ ਵੀ 5 ਲੱਖ ਰੁਪਏ ਦੀ ਵਿਸ਼ੇਸ ਵਿੱਤੀ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ ਇਸ ਮੌਕੇ ਹਲਕਾ ਵਿਧਾਇਕ ਬਾਬਾ ਬਕਾਲਾ ਸ੍ਰੀ ਦਲਬੀਰ ਸਿੰਘ ਟੌਂਗ ਅਤੇ ਐੱਸ. ਈ. ਪੀ. ਡਬਲਯੂ .ਡੀ ਇੰਦਰਜੀਤ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਤੇ ਆਮ ਆਦਮੀ ਪਾਰਟੀ ਦੇ ਆਗੂ ਵੀ ਹਾਜ਼ਰ ਸਨ।

Related Articles

Leave a Reply

Your email address will not be published.

Back to top button