चंडीगढ़ताज़ा खबर

ਲੋੜ ਪਈ ਤਾਂ ਵਧਾ ਦੇਵਾਂਗੇ ਸਿੱਧੂ ਦੀ ਸੁਰੱਖਿਆ, ਸਰਕਾਰ ਨੇ ਹਾਈ ਕੋਰਟ ਵਿਚ ਰੱਖਿਆ ਆਪਣਾ ਪੱਖ, ਅਗਲੀ ਸੁਣਵਾਈ 12 ਮਈ ਨੂੰ

ਚੰਡੀਗੜ੍ਹ, 05 ਮਈ (ਬਿਊਰੋ) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਘਟਾਈ ਗਈ ਸੁਰੱਖਿਆ ਨੂੰ ਵਧਾਉਣ ਲਈ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਮੰਗ ਰੱਖੀ। ਇਸ ਮਾਮਲੇ ਵਿਚ ਅੱਜ ਸੁਣਵਾਈ ਹੋ ਗਈ। ਇਸ ਦੌਰਾਨ ਪੰਜਾਬ ਸਰਕਾਰ ਨੇ ਸਮੀਖਿਆ ਕਰਨ ਲਈ ਹੋਰ ਸਮਾਂ ਮੰਗਿਆ ਹੈ। ਸਰਕਾਰੀ ਧਿਰ ਦਾ ਕਹਿਣਾ ਹੈ ਕਿ ਜੇਕਰ ਸਿੱਧੂ ਨੂੰ ਸੁਰੱਖਿਆ ਦੀ ਲੋੜ ਹੋਈ ਤਾਂ ਇਸ ਨੂੰ ਹੋਰ ਵਧਾ ਦਿਤਾ ਜਾਵੇਗਾ। ਹੁਣ ਅਗਲੀ ਸੁਣਵਾਈ 12 ਮਈ ਨੂੰ ਹੋਵੇਗੀ। ਇਸ ਵਾਰ ਸਰਕਾਰ ਸਮੀਖਿਆ ਰੀਪੋਰਟ ਪੇਸ਼ ਕਰ ਸਕਦੀ ਹੈ।

ਜ਼ਿਕਰਯੋਗ ਹੈ ਕਿ ਸਿੱਧੂ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦਾ ਹਵਾਲਾ ਦਿੰਦੇ ਹੋਏ ਜ਼ੈੱਡ ਪਲੱਸ ਸੁਰੱਖਿਆ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਸਿੱਧੂ ਦੇ ਵਕੀਲ ਨੇ ਅਦਾਲਤ ਨੂੰ ਦਸਿਆ ਸੀ ਕਿ ਨਵਜੋਤ ਸਿੱਧੂ ਦੀ ਸੁਰੱਖਿਆ ਵਿਚ ਲਗਾਏ ਗਏ ਪੁਲਿਸ ਕਰਮਚਾਰੀ ਸੇਵਾਮੁਕਤੀ ਦੇ ਨੇੜੇ ਹਨ। ਨਵਜੋਤ ਸਿੰਘ ਸਿੱਧੂ ਨੇ ਅਦਾਲਤ ਵਿਚ ਆਪਣਾ ਪੱਖ ਰਖਦਿਆਂ ਕਿਹਾ ਸੀ ਕਿ ਉਨ੍ਹਾਂ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁਕੀਆਂ ਹਨ। ਇਹੀ ਕਾਰਨ ਹੈ ਕਿ ਕੇਂਦਰ ਨੇ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਦਿਤੀ ਸੀਜ਼ਿਕਰਯੋਗ ਹੈ ਕਿ ਜੇਲ੍ਹ ਤੋਂ ਬਾਹਰ ਆਉਣ ਤੋਂ ਕੁਝ ਦਿਨ ਬਾਅਦ ਉਨ੍ਹਾਂ ਦੇ ਘਰ ਦੀ ਛੱਤ ‘ਤੇ ਇਕ ਅਣਪਛਾਤਾ ਸ਼ੱਕੀ ਵਿਅਕਤੀ ਦੇਖਿਆ ਗਿਆ ਸੀ। ਇਸ ਮਾਮਲੇ ਵਿਚ ਪਟਿਆਲਾ ਪੁਲਿਸ ਨੇ ਇਕ ਅਣਪਛਾਤੇ ਵਿਅਕਤੀ ਵਿਰੁਧ ਕੇਸ ਵੀ ਦਰਜ ਕੀਤਾ ਸੀ।

Related Articles

Leave a Reply

Your email address will not be published.

Back to top button