
ਅੰਮ੍ਰਿਤਸਰ 2 ਦਸੰਬਰ (ਸੁਖਵਿੰਦਰ ਬਾਵਾ) : ਨਜਦੀਕ ਆ ਰਹੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਪੰਜਾਬ ਦੇ ਨਵਨਿਯੁਕਤ ਪ੍ਰਧਾਨ ਅਮਨ ਅਰੋੜਾ ਨਾਲ ਮੀਟਿੰਗ ਕੀਤੀ ਅਤੇ ਉਨਾਂ ਨੂੰ ਵਧਾਈ ਵੀ ਦਿੱਤੀ।
ਵਿਧਾਇਕ ਸ: ਦਲਬੀਰ ਸਿੰਘ ਟੌਂਗ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੂੰ ਵਧਾਈ ਦਿੰਦੇ ਹੋਏ।
ਸ: ਟੌਂਗ ਨੇ ਦੱਸਿਆ ਕਿ ਆ ਰਹੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਜਿਮਨੀ ਚੋਣਾਂ ਵਾਂਗ ਜਿੱਤ ਪ੍ਰਾਪਤ ਕਰੇਗੀ। ਉਨਾਂ ਕਿਹਾ ਕਿ ਪਿੰਡਾਂ ਵਿੱਚ ਆਮ ਆਦਮੀ ਪਾਰਟੀ ਦਾ ਕਾਫਲਾ ਦਿਨੋਂ ਦਿਨੀ ਵੱਧ ਰਿਹਾ ਹੈ। ਸ: ਟੌਂਗ ਨੇ ਕਿਹਾ ਕਿ ਆਮ ਲੋਕ ਆਪ ਦੀ ਕਾਰਗੁਜਾਰੀ ਤੋਂ ਕਾਫ਼ੀ ਖੁਸ਼ ਹਨ। ਵਿਧਾਇਕ ਟੌਂਗ ਨੇ ਕਿਹਾ ਕਿ ਸਾਡੀ ਪਾਰਟੀ ਨੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਹੀ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ। ਇਸ ਮੌਕੇ ਕੈਬਨਿਟ ਮੰਤੀ ਲਾਲਜੀਤ ਸਿੰਘ ਭੁੱਲਰ, ਪੀ.ਏ. ਵਿਸ਼ਾਲ ਮੰਨਣ ਅਤੇ ਵਰੁਣ ਮੰਨਣ ਵੀ ਹਾਜ਼ਰ ਸਨ।