ਬਠਿੰਡਾ, 30 ਅਪ੍ਰੈਲ (ਸੁਰੇਸ਼ ਰਹੇਜਾ) : ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ 744086 ਮੀਟਿ੍ਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਦਕਿ ਕਣਕ ਦੀ ਖ਼ਰੀਦ ਕਰ ਰਹੀਆਂ ਵੱਖ-ਵੱਖ ਏਜੰਸੀਆਂ ਵਲੋਂ ਹੁਣ ਤੱਕ ਹੁਣ ਤੱਕ 7 ਲੱਖ 11 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਤੋਂ ਇਲਾਵਾ 466086 ਮੀਟਿ੍ਰਕ ਟਨ ਕਣਕ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ।
ਜ਼ਿਲ੍ਹੇ ਚ ਕੀਤੀ ਜਾ ਰਹੀ ਕਣਕ ਦੀ ਖ਼ਰੀਦ ਬਾਰੇ ਹੋਰ ਜਾਣਕਾਰੀ ਦਿੰਦਿਆਂ ਜ਼ਿਲਾ ਫੂਡ ਤੇ ਸਪਲਾਈ ਕੰਟਰੋਲਰ ਸ੍ਰੀ ਜਸਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵਲੋਂ 212294 ਮੀਟਿ੍ਰਕ ਟਨ, ਮਾਰਕਫੈਡ 170185 ਮੀਟਿ੍ਰਕ ਟਨ, ਪਨਸਪ 184665 ਮੀਟਿ੍ਰਕ ਟਨ, ਵੇਅਰ ਹਾਊਸ 116310 ਮੀਟਿ੍ਰਕ ਟਨ ਅਤੇ ਐਫ.ਸੀ.ਆਈ. ਵਲੋਂ 27729 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਅਨਾਜ ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿਚ ਕਿਸਾਨਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਮੰਡੀ ਅਫਸਰ ਸ੍ਰੀ ਪ੍ਰੀਤਕੰਵਰ ਸਿੰਘ ਬਰਾੜ ਨੇ ਦੱਸਿਆ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਅਤੇ ਲੇਬਰ ਨਾਲ ਸਬੰਧਤ ਵਿਅਕਤੀਆਂ ਲਈ ਛਾਂ, ਰੋਸ਼ਨੀ, ਪੀਣ ਲਈ ਸਾਫ਼ ਪਾਣੀ ਤੋਂ ਇਲਾਵਾ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਹੱਥ ਧੋਣ, ਮਾਸਕ ਅਤੇ ਸਾਫ਼ ਸਫ਼ਾਈ ਦੇ ਉਚੇਚੇ ਪ੍ਰਬੰਧ ਕੀਤੇ ਗਏ ਹਨ ।