
ਚੰਡੀਗੜ੍ਹ 24 ਅਗਸਤ (ਨਿਊਜ਼ 24 ਪੰਜਾਬ) : ਗੰਨਾ ਕਿਸਾਨਾਂ ਨਾਲ ਜੁੜੀ ਹੋਈ ਵੱਡੀ ਖ਼ਬਰ ਸਾਹਮਣੇ ਆਈ ਹੈ | ਜਲੰਧਰ ਵਿਚ ਧਰਨੇ ‘ਤੇ ਬੈਠੇ ਗੰਨਾ ਕਿਸਾਨਾਂ ਦੀ ਮੰਗ ਮੰਨਦੇ ਹੋਏ ਪੰਜਾਬ ਸਰਕਾਰ ਨੇ ਗੰਨੇ ਦਾ ਰੇਟ ਵਧਾ ਦਿੱਤਾ ਹੈ। ਪੰਜਾਬ ਸਰਕਾਰ ਨੇ ਕਿਸਾਨਾਂ ਦੀ ਮੰਗ ਪ੍ਰਵਾਨ ਕਰਦੇ ਹੋਏ ਰੇਟ ਵਧਾਏ ਹਨ। ਹੁਣ ਪੰਜਾਬ ਵਿਚ ਗੰਨੇ ਦਾ ਰੇਟ 360 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਸ ਫ਼ੈਸਲਾ ਨਾਲ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸਹਿਮਤੀ ਪ੍ਰਗਟਾਉਂਦੇ ਹੋਏ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।ਇਸ ਨਾਲ ਹੀ 15 ਦਿਨਾਂ ਦੇ ਅੰਦਰ ਹੀ ਬਕਾਇਆ ਦੇਣ ਦੀ ਵੀ ਗੱਲ ਕਹਿ ਗਈ ਹੈ |