ਜਲੰਧਰ (ਬਿਊਰੋ) : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਅੰਦਰ ਕੱਲ੍ਹ ਇੱਕ ਫਸਟ ਈਅਰ ਦੇ ਵਿਦਿਆਰਥੀਆਂ ਵੱਲੋਂ ਦੇਰ ਸ਼ਾਮ ਯੂਨੀਵਰਸਿਟੀ ਦੇ ਹੋਸਟਲ ਅੰਦਰ ਵਿਦਿਆਰਥੀਆਂ ਨੇ ਖੁਦਕੁਸ਼ੀ ਕਰ ਲਈ ਗਈ, ਜਿਸ ਤੋਂ ਬਾਅਦ ਪੁਲਿਸ ਨੇ ਉਸ ਵੇਲੇ ਤਾਂ ਵਿਦਿਆਰਥੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਉਸ ਦੇ ਕਮਰੇ ਨੂੰ ਸੀਲ ਕਰ ਦਿੱਤਾ, ਪਰ ਕਰੀਬ ਅੱਧੀ ਰਾਤ ਇਸ ਗੱਲ ਨੂੰ ਲੈ ਕੇ ਵਿਦਿਆਰਥੀ ਯੂਨੀਵਰਸਿਟੀ ਦੀਆਂ ਸੜਕਾਂ ਉੱਤੇ ਉਤਰ ਆਏ ਅਤੇ ਹੰਗਾਮਾ ਸ਼ੁਰੂ ਕਰ ਦਿੱਤਾ। ਮਿ੍ਤਕ ਵਿਦਿਆਰਥੀ ਅਗਨ ਬੀਐੱਚ-4 ਹੋਸਟਲ ਦੇ ਕਮਰਾ ਨੰ. 304 ‘ਚ ਰਹਿ ਰਿਹਾ ਸੀ। ਪੁਲਿਸ ਨੇ ਲਾਸ਼ ਕੱਢ ਕੇ ਕਮਰਾ ਸੀਲ ਕਰ ਦਿੱਤਾ ਹੈ ਤੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਮਿ੍ਤਕ ਵਿਦਿਆਰਥੀ ਦੱਖਣੀ ਭਾਰਤੀ ਮੂਲ ਦਾ ਦੱਸਿਆ ਜਾ ਰਿਹਾ ਹੈ ਜੋ ਸੀਐੱਸਸੀ ਦਾ ਵਿਦਿਆਰਥੀ ਸੀ।
ਸੈਂਕੜਿਆਂ ਦੀ ਗਿਣਤੀ ਵਿੱਚ ਵਿਦਿਆਰਥੀ ਆਪਣੇ ਹੋਸਟਲ ਤੋਂ ਬਾਹਰ ਨਿਕਲ ਕੇ ਸੜਕਾਂ ਉੱਤੇ ਇਕੱਠੇ ਹੋ ਗਏ, ਜਿਸ ਤੋਂ ਬਾਅਦ ਯੂਨੀਵਰਸਿਟੀ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਿਸ ਵੱਲੋਂ ਮੌਕੇ ਉੱਤੇ ਪਹੁੰਚ ਕੇ ਹਲਕਾ ਲਾਠੀਚਾਰਜ ਕਰ ਇਨ੍ਹਾਂ ਵਿਦਿਆਰਥੀਆਂ ਨੂੰ ਹੋਸਟਲਾਂ ਦੇ ਕਮਰਿਆਂ ਵਿੱਚ ਭੇਜਿਆ ਗਿਆ। ਇਸ ਦੌਰਾਨ ਮੀਡੀਆ ਨੂੰ ਯੂਨੀਵਰਸਿਟੀ ਦੇ ਅੰਦਰ ਨਹੀਂ ਜਾਣ ਦਿੱਤਾ ਗਿਆ।