ਚੋਹਲਾ ਸਾਹਿਬ/ਤਰਨਤਾਰਨ, 28 ਮਈ (ਰਾਕੇਸ਼ ਨਈਅਰ) : ਪ੍ਰੈਸ ਫੀਲਡ ਜਨਰਲਿਸਟ ਐਸੋਸ਼ੀਏਸ਼ਨ ਦੇ ਪੰਜਾਬ ਪ੍ਰਧਾਨ ਹਰਪ੍ਰੀਤ ਸਿੰਘ ਸਿੰਦਬਾਦ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਵੇਖਣ ਵਿੱਚ ਆਇਆ ਹੈ ਕਿ ਪੰਜਾਬ ਸੂਬੇ ਵਿੱਚ ਸ਼ਰਾਬ ਦੇ ਠੇਕਿਆਂ ‘ਤੇ ਪੰਜਾਬ ਸ਼ਬਦ ਨੂੰ ਵੱਖ-ਵੱਖ ਕੰਪਨੀਆਂ ਵੱਲੋਂ ਸ਼ਰਾਬ ਦੀਆਂ ਬੋਤਲਾਂ ਉੱਪਰ ਲਿਖ ਕੇ ਵੇਚਿਆ ਜਾ ਰਿਹਾ ਹੈ,ਜੋ ਬਹੁਤ ਹੀ ਨਿੰਦਣਯੋਗ ਗੱਲ ਹੈ।ਸਿੰਦਬਾਦ ਨੇ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਅਤੇ ਇਸ ਧਰਤੀ ਨੂੰ ਪੂਰੀ ਦੁਨੀਆ ਵਿੱਚ ਬੜੇ ਅਦਬ ਨਾਲ ਜਾਣਿਆ ਜਾਂਦਾ ਹੈ।
ਪਰ ਸ਼ਰਾਬ ਵੇਚਣ ਵਾਲੀਆਂ ਕੰਪਨੀਆਂ ਸ਼ਰਾਬ ਦੀਆਂ ਬੋਤਲਾਂ ‘ਤੇ ਪੰਜਾਬ ਸ਼ਬਦ ਲਿਖ ਕੇ ਸੂਬੇ ਦੇ ਨਾਮ ਦਾ ਅਕਸ਼ ਧੁੰਦਲਾ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੀਆਂ।ਉਹਨਾ ਅੱਗੇ ਕਿਹਾ ਕਿ ਇਸ ਸਬੰਧੀ ਅਸੀਂ ਪੰਜਾਬ ਸਰਕਾਰ ਅਤੇ ਸਬੰਧਤ ਵਿਭਾਗ ਕੋਲੋਂ ਮੰਗ ਕਰਦੇ ਹਾਂ ਕਿ ਇਹੋ ਜਿਹੀਆਂ ਕੰਪਨੀਆਂ ਨੂੰ ਚੇਤਾਵਨੀ ਅਤੇ ਹਦਾਇਤ ਕੀਤੀ ਜਾਵੇ ਕਿ ਸ਼ਰਾਬ ਦੀਆਂ ਬੋਤਲਾਂ ਤੋਂ ਪੰਜਾਬ ਸ਼ਬਦ ਤੁਰੰਤ ਹਟਾਉਣ ਅਤੇ ਪੰਜਾਬ ਸਰਕਾਰ ਵੀ ਇਸ ਮਸਲੇ ਵੱਲ ਗੰਭੀਰਤਾ ਨਾਲ ਧਿਆਨ ਦੇ ਕੇ ਕਾਰਵਾਈ ਅਮਲ ਵਿੱਚ ਲਿਆਵੇ।