ताज़ा खबरपंजाब

ਸ਼ਹੀਦੀ ਦਿਹਾਡ਼ਿਆਂ ਵਿਚ ਸਿਰੋਪਾਓ ਦੇਣ ਤੋਂ ਗੁੁਰੇਜ਼ ਕੀਤਾ ਜਾਵੇ : ਸਿੱਖ ਤਾਲਮੇਲ ਕਮੇਟੀ

ਜਲੰਧਰ 8 ਦਸੰਬਰ (ਕਬੀਰ ਸੌਂਧੀ) : ਸਿਰੋਪਾਓ ਪਾਉਣ ਦਾ ਰਿਵਾਜ ਇਸ ਕਦਰ ਵਧ ਚੁੱਕਾ ਹੈ ਕਿ ਅਸੀਂ ਕਿਸੇ ਦੀ ਕੁਰਬਾਨੀ ਜਾਂ ਕਿਸੇ ਦੀ ਸਿੱਖੀ ਪ੍ਰਤੀ ਸੇਵਾ ਜਾਂ ਸਮਾਜ ਪ੍ਰਤੀ ਸੇਵਾਵਾਂ ਨੂੰ ਦੇਖੇ ਬਿਨਾਂ ਸਿਰਫ਼ ਝੋਲੀ ਚੁੱਕਣ ਲਈ ਜਾ ਫੋਕੀ ਵਾਹ-ਵਾਹ ਲੈਣ ਲਈ ਹਰ ਵਿਅਕਤੀ ਨੂੰ ਸਿਰੋਪਾਓ ਦੇਣੇ ਸ਼ੁਰੂ ਕਰ ਦਿੱਤੇ ਹਨ। ਜਿਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਥੋੜ੍ਹੀ ਹੈ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤੇਜਿੰਦਰ ਸਿੰਘ ਪ੍ਰਦੇਸੀ, ਸ਼ੈਰੀ ਚੱਢਾ ਕੌਂਸਲਰ, ਹਰਪਾਲ ਸਿੰਘ ਚੱਢਾ,ਹਰਪ੍ਰੀਤ ਸਿੰਘ ਨੀਟੂ,ਸਤਪਾਲ ਸਿੰਘ ਸਿਦਕੀ, ਹਰਜੋਤ ਸਿੰਘ ਲੱਕੀ, ਪਰਮਿੰਦਰ ਸਿੰਘ ਦਸਮੇਸ਼ ਨਗਰ, ਗੁੁਰਵਿੰਦਰ ਸਿੰਘ ਸਿੱਧੂ, ਵਿੱਕੀ ਸਿੰਘ ਖ਼ਾਲਸਾ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ ਹੈ। ਕਿ ਅੱਜ ਕੱਲ੍ਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁੁਰਬ ਅਤੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਦੇ ਦਿਨ ਆ ਰਹੇ ਹਨ।

ਇਨ੍ਹਾਂ ਦਿਨਾਂ ਵਿੱਚ ਸਿਰੋਪਾਉ ਦੇਣਾ ਸੋਭਾ ਨਹੀਂ ਦੇਂਦਾ। ਦਸਮੇਸ਼ ਪਿਤਾ ਜੀ ਨੇ ਆਪਣੇ ਸ਼ਹੀਦ ਹੋਏ ਪੁੱਤਰਾਂ ਤੇ ਕੱਪੜਾ ਪਾਉਣ ਤੋਂ ਇਨਕਾਰ ਕਰ ਦਿੱਤਾ ਸੀ ਪਰ ਇਹ ਪ੍ਰਬੰਧਕ ਆਪਣੀਆਂ ਚੌਧਰਾਂ ਖ਼ਾਤਰ ਸਿੱਖੀ ਪਰੰਪਰਾਵਾਂ ਨੂੰ ਢਾਹ ਲਾ ਰਹੇ ਹਨ ਅਤੇ ਸਿਰੋਪਾਓ ਦੀ ਮਾਣ ਮਰਿਆਦਾ ਘਟਾ ਰਹੇ ਹਨ। ਅਸੀਂ ਸਮੁੱਚੀਆਂ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕਰਦੇ ਹਾਂ ਸ਼ਹੀਦੀ ਪੁੁਰਬ ਅਤੇ ਸ਼ਹੀਦੀ ਦਿਹਾੜਿਆਂ ਤੇ ਸਿਰੋਪਾਉ ਨਾ ਪਾਉੁਣ ਤੇ ਖਾਸ਼ ਪਰਹੇਜ ਕਰਨ ਜੀ। ਇਸ ਮੋਕੇ ਤੇ ਹਰਪ੍ਰੀਤ ਸਿੰਘ ਸੋਨੂੰ, ਗੁਰਜੀਤ ਸਿੰਘ ਸਤਨਾਮੀਆ, ਹਰਪਾਲ ਸਿੰਘ ਪਾਲੀ ਚੱਢਾ, ਗੁਰਦੀਪ ਸਿੰਘ ਲੱਕੀ ਲਖਬੀਰ ਸਿੰਘ ਲੱਕੀ, ਮਨਮਿੰਦਰ ਸਿੰਘ ਭਾਟੀਆ, ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਅਮਨਦੀਪ ਸਿੰਘ ਬੱਗਾ ਪ੍ਰਬਜੋਤ ਸਿੰਘ ਖਾਲਸਾ ਜਤਿੰਦਰ ਸਿੰਘ ਕੋਹਲੀ,ਹਰਜੀਤ ਸਿੰਘ ਬਾਬਾ, ਸਰਬਜੀਤ ਸਿੰਘ ਕਾਲੜਾ ਮਨਜੀਤ ਸਿੰਘ ਵਿੱਕੀ ਕੁਲਦੀਪ ਸਿੰਘ ਵਿਰਦੀ ਪਲਵਿੰਦਰ ਸਿੰਘ ਬਾਬਾ ਅਭਿਸ਼ੇਕ ਸਿੰਘ ਨਵਜੋਤ ਸਿੰਘ ਮਿੱਕੀ ਹਰਵਿੰਦਰ ਸਿੰਘ ਚਿਟਕਾਰਾ,ਅਰਵਿੰਦਰ ਸਿੰਘ ਬਬਲੂ, ਸੰਨੀ ਓਬਰਾਏ, ਤਜਿੰਦਰ ਸਿੰਘ ਸੰਤ ਨਗਰ,ਕਮਲਜੀਤ ਸਿੰਘ ਜੋਨੀ ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।

Related Articles

Leave a Reply

Your email address will not be published.

Back to top button