ਚੋਹਲਾ ਸਾਹਿਬ/ਤਰਨਤਾਰਨ,28 ਫਰਵਰੀ (ਰਾਕੇਸ਼ ਨਈਅਰ) : ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿੱਖਿਆ ਸਕੱਤਰ ਅਜੋਏ ਸ਼ਰਮਾ ਦੀ ਪ੍ਰੇਰਨਾ ਸਦਕਾ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਦੇ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਾਸ਼ਟਰੀ ਅਵਿਸ਼ਕਾਰ ਅਭਿਆਨ ਅਧੀਨਣਿਤ,ਅੰਗਰੇਜ਼ੀ,ਸਮਾਜਿਕ ਸਿੱਖਿਆ ਅਤੇ ਵਿਗਿਆਨ ਵਿਸ਼ੇ ਦੇ ਕੁਇਜ਼ ਮੁਕਾਬਲੇ ਕਰਵਾਏ ਜਾ ਰਹੇ ਹਨ।ਇਸ ਲੜੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਭਗਵੰਤ ਸਿੰਘ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਬਚਨ ਸਿੰਘ,ਜ਼ਿਲ੍ਹਾ ਮੈਥ ਮੈਂਟਰ ਜਸਵੰਤ ਸਿੰਘ,ਜ਼ਿਲ੍ਹਾ ਸਾਇੰਸ ਮੈਂਟਰ ਦਰਸ਼ਨ ਸਿੰਘ ਅਤੇ ਜ਼ਿਲ੍ਹਾ ਅੰਗਰੇਜ਼ੀ/ ਸਸ ਮੈਂਟਰ ਬਲਜਿੰਦਰ ਸਿੰਘ ਦੇ ਅਣਥੱਕ ਯਤਨਾਂ ਅਤੇ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੀ ਮਿਹਨਤ ਸਦਕਾ ਸਬੰਧਿਤ ਵਿਸ਼ਿਆਂ ਦੇ ਹਾਈ ਅਤੇ ਸੈਕੰਡਰੀ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥੀਆਂ ਦੀ ਚੋਣ ਸਟੇਟ ਪੱਧਰ ਲਈ ਕੀਤੀ ਗਈ।
ਇਹਨਾਂ ਕੁਇਜ਼ ਮੁਕਾਬਲਿਆਂ ਵਿੱਚ ਛੇਵੀਂ ਤੋਂ ਅੱਠਵੀਂ ਦੀਆਂ 9 ਟੀਮਾਂ ਅਤੇ ਨੌਵੀਂ,ਦਸਵੀਂ ਦੀਆਂ 9 ਟੀਮਾਂ ਨੇ ਹਿੱਸਾ ਲਿਆ।ਡੀਐਮ ਦਰਸ਼ਨ ਸਿੰਘ ਨੇ ਦੱਸਿਆ ਕਿ ਇਹਨਾਂ ਕੁਇਜ਼ ਮੁਕਾਬਲਿਆਂ ਵਿੱਚ ਛੇਵੀਂ ਤੋਂ ਅੱਠਵੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲਟੋਹਾ ਦੇ ਵਿਦਿਆਰਥੀਆਂ ਨੇ ਪਹਿਲੀ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਕੰਨਿਆਂ ਨੇ ਦੂਸਰੀ ਅਤੇ ਸਰਕਾਰੀ ਹਾਈ ਸਕੂਲ ਲਖਨਾ ਨੇ ਤੀਸਰੀ ਪੁਜੀਸ਼ਨ ਹਾਸਲ ਕੀਤੀ।ਇਸੇ ਤਰਾਂ ਨੌਵੀਂ ਅਤੇ ਦਸਵੀਂ ਦੇ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਬਾਲ ਕਲਾਂ ਨੇ ਪਹਿਲੀ,ਸਰਕਾਰੀ ਹਾਈ ਸਕੂਲ ਕਲਸੀਆਂ ਕਲਾਂ ਨੇ ਦੂਸਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਦੇ ਵਿਦਿਆਰਥੀਆਂ ਨੇ ਤੀਸਰੀ ਪੁਜੀਸ਼ਨ ਹਾਸਲ ਕੀਤੀ।ਉਹਨਾਂ ਕਿਹਾ ਕਿ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਆਤਮ ਵਿਸ਼ਵਾਸ ਪੈਦਾ ਕਰਨਾ ਅਤੇ ਮੁਕਾਬਲੇ ਦੀ ਭਾਵਨਾ ਦਾ ਵਿਕਾਸ ਕਰਨਾ ਹੈ।ਡੀਐਮ ਸਾਇੰਸ ਦਰਸ਼ਨ ਸਿੰਘ ਨੇ ਕਿਹਾ ਕਿ ਸਾਇੰਸ ਵਿਸ਼ੇ ਨੂੰ ਵਧੇਰੇ ਰੌਚਕ ਬਣਾਉਣ ਲਈ ਇਹ ਮੁਕਾਬਲੇ ਅਹਿਮ ਭੂਮਿਕਾ ਨਿਭਾਉਣਗੇ।ਡੀਐਮ ਅੰਗਰੇਜ਼ੀ/ ਸ ਸ ਬਲਜਿੰਦਰ ਸਿੰਘ ਨੇ ਕਿਹਾ ਕਿ ਅੱਜ ਦੇ ਦੌਰ ਵਿੱਚ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਵਿਸ਼ੇ ਨੂੰ ਵਧੇਰੇ ਰੌਚਕ ਅਤੇ ਅਸਾਨ ਬਣਾਉਣ ਲਈ ਅਜਿਹੇ ਮੁਕਾਬਲੇ ਲਗਾਤਾਰ ਕਰਵਾਏ ਜਾਣੇ ਜਰੂਰੀ ਹਨ।ਜਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਘਟਣ ਕਰਕੇ ਸਰਕਾਰ ਦੇ ਹੁਕਮਾਂ ਅਨੁਸਾਰ ਵਿਦਿਆਰਥੀਆਂ ਦੇ ਸਕੂਲ ਲੱਗਣ ਕਾਰਨ ਮੁਕਾਬਲੇ ਆਫ਼ਲਾਈਨ ਕਰਵਾਏ ਗਏ।ਇਹਨਾਂ ਮੁਕਾਬਲਿਆਂ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ
ਗਣਿਤ,ਸਾਇੰਸ,ਅੰਗਰੇਜ਼ੀ ਅਤੇ ਸੋਸ਼ਲ ਸਟੱਡੀ ਵਿਸ਼ਿਆਂ ਦੇ ਸਮੂਹ ਬੀਐਮ ਅਤੇ ਬਲਾਕਾਂ ਦੇ ਬੀਐਨਓ ਸਹਿਬਾਨ ਨੇ ਦਿਨ ਰਾਤ ਮਿਹਨਤ ਕੀਤੀ।ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਭਗਵੰਤ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਬਚਨ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆ ਅਗਲੇ ਮੁਕਾਬਲਿਆਂ ਲਈ ਪੂਰੀ ਤਰਾਂ ਤਿਆਰੀ ਕਰਨ ਲਈ ਪ੍ਰੇਰਿਆ।ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਦਿਨੇਸ਼ ਸ਼ਰਮਾ ਨਾਲ ਗੱਲਬਾਤ ਕਰਦਿਆਂ ਉਹਨਾਂ ਦੱਸਿਆ ਕਿ ਇਸ ਉਪਰੰਤ ਵਿਦਿਆਰਥੀਆਂ ਦੇ ਜ਼ਿਲ੍ਹਾ ਅਤੇ ਸਟੇਟ ਪੱਧਰੀ ਮੁਕਾਬਲੇ ਵੀ ਕਰਵਾਏ ਜਾਣਗੇ ਅਤੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਨਗਦ ਇਨਾਮੀ ਰਾਸ਼ੀ ਨਾਲ ਵੀ ਸਨਮਾਨਿਤ ਕੀਤਾ ਜਾਵੇਗਾ।ਸਮੂਹ ਸਕੂਲ ਅਧਿਆਪਕਾਂ ਨੇ ਇਹਨਾਂ ਮੁਕਾਬਲਿਆਂ ਨੂੰ ਸਫਲ ਬਣਾਉਣ ਲਈ ਮੋਹਰੀ ਰੋਲ ਨਿਭਾਇਆ।