ਚੋਹਲਾ ਸਾਹਿਬ/ਤਰਨਤਾਰਨ,30 ਜੁਲਾਈ (ਰਾਕੇਸ਼ ਨਈਅਰ) :- ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਰਾਣੀ ਵਲਾਹ ਵਿਖੇ ਸਾਉਣ ਮਹੀਨੇ ਦੇ ਸਬੰਧ ਵਿੱਚ ਮਹਿੰਦੀ ਲਗਾਉਣ ਦਾ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਲੜਕੀਆਂ ਨੇ ਆਪਣੀ ਕਲਾਕਾਰੀ ਨੂੰ ਬਾਖੂਬੀ ਪੇਸ਼ ਕਰਦਿਆਂ ਭਾਗ ਲਿਆ।ਇਸ ਮੁਕਾਬਲੇ ਵਿੱਚ ਬਾਰਵੀਂ ਕਲਾਸ ਦੀ ਵਿਦਿਆਰਥਣ ਪਾਇਲਪ੍ਰੀਤ ਕੌਰ ਨੇ ਪਹਿਲਾ ਸਥਾਨ,ਪਵਨਦੀਪ ਕੌਰ ਦੱਸਵੀਂ ਕਲਾਸ ਨੇ ਦੂਸਰਾ ਸਥਾਨ ਅਤੇ ਅਨਮੋਲਦੀਪ ਕੌਰ ਅੱਠਵੀਂ ਕਲਾਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ.ਗੁਲਵਿੰਦਰ ਸਿੰਘ ਸੰਧੂ,ਐਜੂਕੇਸ਼ਨ ਡਾਇਰੈਕਟਰ ਮੈਡਮ ਨਵਦੀਪ ਕੌਰ ਸੰਧੂ ਅਤੇ ਪ੍ਰਿੰਸੀਪਲ ਸ.ਨਿਰਭੈ ਸਿੰਘ ਸੰਧੂ ਵਲੋਂ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਇਨਾਮ ਤਕਸੀਮ ਕੀਤੇ ਗਏ।ਇਸ ਮੌਕੇ ਉਨ੍ਹਾਂ ਦੱਸਿਆ ਕਿ ਸਾਡੀ ਸੰਸਥਾ ਦਾ ਹਰ ਧਾਰਮਿਕ,ਇਤਿਹਾਸਕ ਅਤੇ ਸੱਭਿਆਚਾਰਕ ਤਿਉਹਾਰ ਨੂੰ ਸਕੂਲ ਵਿੱਚ ਮਨਾਉਂਣ ਦਾ ਮੁੱਖ ਮਕਸਦ ਇਹ ਹੈ ਕਿ ਬੱਚੇ ਆਪਣੀ ਅਨਮੋਲ ਵਿਰਾਸਤ ਨਾਲ ਜੁੜੇ ਰਹਿਣ।ਉਨ੍ਹਾਂ ਜਿਥੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਉਥੇ ਭਾਗ ਲੈਣ ਵਾਲੇ ਹਰ ਵਿਦਿਆਰਥੀ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਸਾਰੇ ਵਿਦਿਆਰਥੀਆਂ ਨੂੰ ਹਰ ਗਤੀਵਿਧੀ ਵਿੱਚ ਵੱਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ,ਇਸ ਨਾਲ ਬੱਚਿਆਂ ਦੀ ਸ਼ਖ਼ਸੀਅਤ ਦਾ ਵਿਕਾਸ ਹੁੰਦਾ ਹੈ।
Related Articles
Check Also
Close