ਜਲੰਧਰ, 18 ਮਈ (ਕਬੀਰ ਸੌਂਧੀ) : ਲੋਕ ਸਭਾ ਹਲਕਾ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਦੇ ਹੱਕ ‘ਚ ਸੁਭਾਸ਼ ਸੋਂਧੀ ਦੇ ਗ੍ਰਹਿ ਗੁਰਦੇਵ ਨਗਰ ਨੇੜੇ ਦਾਣਾ ਮੰਡੀ ਜਲੰਧਰ ਵਿਖੇ ਮੀਟਿੰਗ ਕਰਵਾਈ ਗਈ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਅਤੇ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਦੇ ਇਸ ਮੀਟਿੰਗ ਵਿਚ ਪਹੁੰਚਣ ਤੇ ਉਨ੍ਹਾਂ ਨੂੰ ਸੁਭਾਸ਼ ਸੋਂਧੀ ਵਲੋਂ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਹੈ ਜੋ ਕਿ ਜਾਤਪਾਤ ਅਤੇ ਧਰਮਾਂ ਦੇ ਵੱਖਰੇਵਿਆਂ ਤੋਂ ਉਪਰ ਉਠ ਕੇ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹੈ ਅਤੇ ਪੰਜਾਬ ਦੀ ਵਾਰਿਸ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਦਿੱਲੀ ਤੋਂ ਰਿਮੋਟ ਨਾਲ ਚੱਲਣ ਵਾਲੀਆਂ ਪਾਰਟੀਆਂ ਤੋਂ ਵਿਸ਼ਵਾਸ ਉਠ ਚੁਕਿਆ ਹੈ।ਇਸ ਮੌਕੇ ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਭਲੇ, ਤਰੱਕੀ ਅਤੇ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮੌਕਾ ਦੇਣ ਤਾਂ ਜੋ ਹਲਕੇ ਦੇ ਪਿਛਲੇ ਕਾਫੀ ਸਮੇਂ ਤੋਂ ਰੁਕੇ ਹੋਏ ਕੰਮਾਂ ਨੂੰ ਮੁੜ ਸ਼ੁਰੂ ਕਰਵਾ ਸਕੀਏ।
ਇਸ ਮੌਕੇ ਸੁਭਾਸ਼ ਸੋਂਧੀ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਜਾਤ ਪਾਤ ਤੇ ਧਰਮਾਂ ਦੇ ਵੱਖਰੇਵਿਆਂ ਤੋਂ ਉਪਰ ਉਠ ਕੇ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਸਮੇਂ ਉਨ੍ਹਾਂ ਵਲੋਂ 350 ਕਰੋੜ ਰੁਪਏ ਦੇ ਕੇ ਅੰਮ੍ਰਿਤਸਰ ਸ਼ਹਿਰ ਚ ਭਗਵਾਨ ਵਾਲਮੀਕਿ ਤੀਰਥ ਅਸਥਾਨ ਦੀ ਸੇਵਾ ਕਰਵਾਈ ਗਈ ਸੀ।ਜਿਸ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ।
ਇਸ ਮੌਕੇ ਸੁਰਜੀਤ ਸਿੰਘ ਨੀਲਾਮਹਿਲ, ਮਨਿੰਦਰਪਾਲ ਸਿੰਘ ਗੁੰਬਰ, ਰਵਿੰਦਰ ਸਿੰਘ ਸਵੀਟੀ, ਚਰਨਜੀਵ ਸਿੰਘ ਲਾਲੀ, ਅਮਰਜੀਤ ਸਿੰਘ ਮਿੱਠਾ, ਸਤਿੰਦਰ ਸਿੰਘ ਪੀਤਾ, ਰਣਜੀਤ ਸਿੰਘ ਰਾਣਾ, ਹਰਵਿੰਦਰ ਸਿੰਘ ਚੁੱਘ, ਪਰਵਿੰਦਰ ਸਿੰਘ ਬਬਲੂ, ਫੁੱਮਣ ਸਿੰਘ, ਸੰਦੀਪ ਸਿੰਘ ਫੁੱਲ, ਪਲਵਿੰਦਰ ਸਿੰਘ ਭਾਟੀਆ,ਇਸਤ੍ਰੀ ਵਿੰਗ ਪੰਜਾਬ ਦੀ ਮੀਤ ਪ੍ਰਧਾਨ ਆਰਤੀ ਰਾਜਪੂਤ, ਲਖਵਿੰਦਰ ਕੌਰ,ਪ੍ਰੋ ਸਤਨਾਮ ਕੌਰ, ਬਲਜੀਤ ਕੌਰ, ਧਰਮਿੰਦਰ ਸੋਂਧੀ, ਕਬੀਰ ਸੋਂਧੀ, ਬਲਦੇਵ ਮੱਟੂ, ਸੋਨੂੰ ਸਹੋਤਾ, ਟਿੰਕੂ ਹੰਸ, ਕਪਿਲ ਵਰਮਾ, ਮਨੋਜ਼ ਸੋਨੀ, ਚਾਂਦ ਪ੍ਰਕਾਸ਼ ਚੰਦਰ, ਅਰੁਣ ਵਰਮਾ, ਚੰਦਨ ਪ੍ਰਕਾਸ਼, ਭਵਿਸ਼ ਮਲਹੋਤਰਾ ਆਦਿ ਹਾਜ਼ਰ ਸਨ।