चंडीगढ़ताज़ा खबर

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦਾ ਹੋਇਆ ਦਿਹਾਂਤ

ਚੰਡੀਗੜ, 13 ਦਸੰਬਰ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਦੇਹਾਂਤ ਹੋ ਗਿਆ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਨੇ ਪੀਜੀਆਈ ਚੰਡੀਗੜ੍ਹ ਵਿਖੇ ਆਖਰੀ ਸਾਹ ਲਏ। ਉਨ੍ਹਾਂ ਦੀ ਉਮਰ 85 ਸਾਲ ਦੇ ਲਗਭਗ ਸੀ।ਰਣਜੀਤ ਸਿੰਘ ਬ੍ਰਹਮਪੁਰਾ ਪਿਛਲੇ ਕਈ ਦਿਨਾਂ ਤੋਂ ਬਿਮਾਰ ਹੋਣ ਕਾਰਨ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਅਧੀਨ ਸਨ, ਜਿਥੇ ਉਨ੍ਹਾਂ ਨੇ ਆਪਣੇ ਆਖਰੀ ਸਾਹ ਲਏੇ।

ਬ੍ਰਹਮਪੁਰਾ, ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਮੈਂਬਰਾਂ ਵਿਚੋਂ ਸਨ।ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦੇ ਦੇਹਾਂਤ ਉਪਰ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਦਲਜੀਤ ਸਿੰਘ ਚੀਮਾ ਸਮੇਤ ਸਮੂਹ ਆਗੂਆਂ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਰਣਜੀਤ ਸਿੰਘ ਬ੍ਰਹਮਪੁਰਾ ਦਾ ਸਸਕਾਰ ਕੱਲ੍ਹ ਬੁੱਧਵਾਰ ਨੂੰ ਕੀਤਾ ਜਾਵੇਗਾ।

Related Articles

Leave a Reply

Your email address will not be published.

Back to top button