ਜੰਡਿਆਲਾ ਗੁਰੂ (ਕੰਵਲਜੀਤ ਸਿੰਘ ਲਾਡੀ/ਦਵਿੰਦਰ ਸਿੰਘ ਸਹੋਤਾ) : ਸਾਂਝ ਕੇਂਦਰ ਪੱਛਮੀ ਅਤੇ ਲਾਈਫ ਕੇਅਰ ਸੁਸਾਇਟੀ ਵੱਲੋਂ ਸਕੂਲ ਨੂੰ ਵਰਦੀ ਅਤੇ ਸਟੇਸ਼ਨਰੀ ਦਿੱਤੀ ਗਈ। ਸਾਂਝ ਕੇਂਦਰ ਪੱਛਮੀ ਦੀ ਤਰਫੋਂ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਛੇਹਰਟਾ ਗੁਰਦੁਆਰਾ ਸਾਹਿਬ ਵਿਖੇ ਲੋੜਵੰਦ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ, ਔਰਤਾਂ ਦੀ ਸੁਰੱਖਿਆ ਅਤੇ ਸਾਂਝ ਕੇਂਦਰ ਦੀਆਂ ਸੇਵਾਵਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਸਾਰੇ ਸਾਂਝ ਕੇਂਦਰਾਂ ਦੇ ਇੰਚਾਰਜ ਪਰਮਜੀਤ ਸਿੰਘ ਹਲਕਾ ਪੱਛਮੀ ਦੇ ਇੰਚਾਰਜ ਸਤਵੰਤ ਸਿੰਘ ਅਤੇ ਲਾਈਫ ਕੇਅਰ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਦੀਪਕ ਸੂਰੀ ਦੀ ਅਗਵਾਈ ਤੇ ਹੈੱਡ ਟੀਚਰ ਪ੍ਰਭਜੋਤ ਕੌਰ ਦੀ ਦੇਖ-ਰੇਖ ਹੇਠ ਸਕੂਲ ਨੂੰ ਵਰਦੀਆਂ ਅਤੇ ਸਟੇਸ਼ਨਰੀ ਦਾ ਸਮਾਨ ਵੰਡਿਆ ਗਿਆ।
ਇਸ ਦੇ ਨਾਲ ਹੀ ਇੰਚਾਰਜ ਪਰਮਜੀਤ ਸਿੰਘ, ਇੰਚਾਰਜ ਸਬ-ਇੰਸਪੈਕਟਰ ਸਤਵੰਤ ਸਿੰਘ ਅਤੇ ਐਨ.ਜੀ.ਓ ਦੇ ਚੇਅਰਮੈਨ ਦੀਪਕ ਸੂਰੀ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਣੂ ਕਰਵਾਇਆ ਅਤੇ ਪੰਜਾਬੀ ਜਾਗਰਣ ਵੱਲੋਂ ਸ਼ੁਰੂ ਕੀਤੇ ਗਏ ਇਸ ਮਹਾ ਅਭਿਆਨ ਵਿੱਚ ਆਪਣਾ ਯੋਗਦਾਨ ਪਾਉਣ ਦੇ ਨਾਲ-ਨਾਲ ਆਪਣੇ ਪਰਿਵਾਰ ਅਤੇ ਆਂਢ-ਗੁਆਂਢ ਨੂੰ ਵੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਦੀਪਕ ਸੂਰੀ ਨੇ ਕਿਹਾ ਕਿ ਉਨ੍ਹਾਂ ਦੀ ਸੁਸਾਇਟੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਗਰੀਬ ਅਤੇ ਲੋੜਵੰਦ ਬੱਚਿਆਂ ਦੇ ਉੱਜਵਲ ਭਵਿੱਖ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ ਅਤੇ ਸਮੇਂ-ਸਮੇਂ ‘ਤੇ ਉਨ੍ਹਾਂ ਨੂੰ ਸਟੇਸ਼ਨਰੀ ਅਤੇ ਹੋਰ ਮਦਦ ਮੁਹੱਈਆ ਕਰਵਾਈ ਜਾਂਦੀ ਹੈ। ਬੱਚਿਆਂ ਨੂੰ ਉਹਨਾਂ ਦੀ ਲੋੜ ਅਨੁਸਾਰ ਸਮਾਨ ਵੀ ਦਿੱਤੀ ਜਾਵੇਗੀ। ਇਸ ਮੌਕੇ ਏ.ਐਸ.ਆਈ ਸੁਖਵਿੰਦਰ ਸਿੰਘ, ਗੁਰਮੁੱਖ ਸਿੰਘ, ਅਮਨਦੀਪ ਸਿੰਘ, ਨਵਦੀਪ ਕੌਰ, ਪਰਮਜੀਤ ਕੌਰ, ਕੋਮਲ ਸ਼ਰਮਾ, ਅੰਜਲੀ ਸ਼ਰਮਾ, ਗੁਰਜੀਤ ਕੌਰ, ਅਮਰਜੀਤ ਕੌਰ, ਗੁਲਸ਼ਨ ਸ਼ਰਮਾ, ਅਮਨਦੀਪ ਸਿੰਘ ਬੀ.ਐਸ.ਟੀ., ਸੈਂਟਰ ਹੈੱਡਟੀਚਰ ਚੰਦਰਕਿਰਨ, ਮੈਡਮ ਨਵਪ੍ਰੀਤ ਕੌਰ ਆਦਿ ਹਾਜ਼ਰ ਸਨ।