ਅੰਮ੍ਰਿਤਸਰ/ਜੰਡਿਆਲਾ ਗੁਰੂ, 28 ਫਰਵਰੀ (ਕੰਵਲਜੀਤ ਸਿੰਘ ਲਾਡੀ) : ਸਰਕਾਰੀ ਮਿਡਲ ਸਕੂਲ ਭੈਣੀ ਵਿਖੇ ਸਾਂਝ ਕੇਂਦਰ ਪੱਛਮੀ ਵੱਲੋਂ ਬੱਚਿਆਂ ਨੂੰ ਕਾਪੀਆਂ ਤੇ ਸਟੇਸ਼ਨਰੀ ਦਿੱਤੀ ਗਈ। ਸਾਂਝ ਕੇਂਦਰ ਪੱਛਮੀ ਦੀ ਤਰਫੋਂ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਭੈਣੀ ਵਿਖੇ ਲੋੜਵੰਦ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ, ਔਰਤਾਂ ਦੀ ਸੁਰੱਖਿਆ ਅਤੇ ਸਾਂਝ ਕੇਂਦਰ ਦੀਆਂ ਸੇਵਾਵਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਸਾਰੇ ਸਾਂਝ ਕੇਂਦਰਾਂ ਦੇ ਇੰਚਾਰਜ ਪਰਮਜੀਤ ਸਿੰਘ ਹਲਕਾ ਪੱਛਮੀ ਦੇ ਇੰਚਾਰਜ ਸਤਵੰਤ ਸਿੰਘ ਦੀ ਅਗਵਾਈ ਤੇ ਹੈੱਡ ਟੀਚਰ ਰਜਿੰਦਰ ਕੌਰ ਦੀ ਦੇਖ-ਰੇਖ ਹੇਠ ਬੱਚਿਆਂ ਨੂੰ ਦੋ ਸੌ ਕਾਪੀਆਂ ਤੇ ਸਟੇਸ਼ਨਰੀ ਦਾ ਸਮਾਨ ਵੰਡਿਆ ਗਿਆ। ਇਸ ਦੇ ਨਾਲ ਹੀ ਇੰਚਾਰਜ ਪਰਮਜੀਤ ਸਿੰਘ, ਇੰਚਾਰਜ ਸਬ-ਇੰਸਪੈਕਟਰ ਸਤਵੰਤ ਸਿੰਘ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਣੂ ਕਰਵਾਇਆ।
ਉਨ੍ਹਾਂ ਇਸ ਮੌਕੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਗਰੀਬ ਅਤੇ ਲੋੜਵੰਦ ਬੱਚਿਆਂ ਦੇ ਉੱਜਵਲ ਭਵਿੱਖ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ ਅਤੇ ਸਮੇਂ-ਸਮੇਂ ‘ਤੇ ਉਨ੍ਹਾਂ ਨੂੰ ਸਟੇਸ਼ਨਰੀ ਅਤੇ ਹੋਰ ਮਦਦ ਮੁਹੱਈਆ ਕਰਵਾਈ ਜਾਂਦੀ ਹੈ। ਬੱਚਿਆਂ ਨੂੰ ਉਹਨਾਂ ਦੀ ਲੋੜ ਅਨੁਸਾਰ ਸਮਾਨ ਵੀ ਦਿੱਤਾ ਜਾਵੇਗਾ। ਇਸ ਮੌਕੇ ਏ.ਐਸ.ਆਈ ਸੁਖਵਿੰਦਰ ਸਿੰਘ, ਥਾਣਾ ਸਾਂਝ ਕੇਂਦਰ ਛੇਹਰਟਾ, ਏ ਐਸ ਆਈ ਸੰਜੀਵ ਕੁਮਾਰ, ਟੀਚਰ ਮਨਮੀਤ ਕੌਰ, ਮਨਦੀਪ ਸਿੰਘ ਅਤੇ ਲਾਈਫ ਕੇਅਰ ਸੁਸਾਇਟੀ ਦੇ ਚੇਅਰਮੈਨ ਦੀਪਕ ਸੂਰੀ ਆਦਿ ਹਾਜ਼ਰ ਸਨ।