ताज़ा खबरपंजाब

ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੇ ਜਨਮ ਦਿਨ ਤੇ ਹਾਜੀਪੁਰ ਵਿੱਚ ਕੱਢੀ ਗਈ ਵਿਸ਼ਾਲ ਰੈਲੀ

ਮੁਕੇਰੀਆਂ (ਜਸਵੀਰ ਸਿੰਘ ਪੁਰੇਵਾਲ) : ਮੁਕੇਰੀਆਂ ਦੇ ਬਲਾਕ ਹਾਜੀਪੁਰ ਵਿੱਚ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਜਨਮ ਦਿਨ ਤੇ ਇੱਕ ਵਿਸ਼ਾਲ ਰੈਲੀ ਕੱਢੀ ਗਈ ਜਿਸਦੀ ਅਗਵਾਈ ਰਿਟਾਇਰ ਕਾਨੂੰਗੋ ਗੋਬਿੰਦ ਸਿੰਘ ਹਾਜੀਪੁਰ ਚੋਣ ਇੰਚਾਰਜ ਬੁਹਜਨ ਸਮਾਜ ਪਾਰਟੀ ਪੰਜਾਬ ਜੀ ਨੇ ਕੀਤੀ ਜਿਸ ਵਿੱਚ ਨੋਜਵਾਨਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ। ਪ੍ਰਧਾਨ ਗੋਬਿੰਦ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਵਿੱਚ ਮੌਜੂਦਾ ਸਰਕਾਰ ਬੀ ਦੇ ਪੀ ਅਤੇ ਰਿਹ ਚੁੱਕੀ ਸਰਕਾਰ ਕਾਂਗਰਸ ਤੋਂ ਲੋਕਾਂ ਦਾ ਵਿਸ਼ਵਾਸ ਉੱਠ ਚੁੱਕਿਆ ਹੈ ਲੋਕ ਵੀ ਹੁਣ ਤਬਦੀਲੀ ਚਾਹੁੰਦੇ ਹਨ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਗਰੀਬ ਅਤੇ ਮਧੱਮ ਵਰਗ ਦੇ ਲੋਕਾਂ ਨੂੰ ਖਤਮ ਕਰਨ ਦੀ ਨੀਤੀ ਅਪਣਾ ਰੱਖੀ ਹੈ ਜਿਸ ਹਿਸਾਬ ਨਾਲ ਮਹਿੰਗਾਈ ਦਾ ਆਏ ਦਿਨ ਵਾਧਾ ਹੋ ਰਿਹਾ ਹੈ।

ਗਰੀਬ ਬੰਦੇ ਨੂੰ ਜਿਊਣਾ ਦੁੱਭਰ ਹੋ ਚੁੱਕਿਆ ਉਹ ਨਾ ਤਾਂ ਆਪਣੇ ਪਰਿਵਾਰ ਅਤੇ ਨਾ ਬੱਚਿਆਂ ਨੂੰ ਰੱਜਵੀਂ ਰੋਟੀ ਦੇਣ ਤੋਂ ਅਸਮਰਥ ਹੈ। ਉਨ੍ਹਾਂ ਕਿਹਾ ਕਿ ਸਾਡਾ ਅੰਨਦਾਤਾ ਸੜਕਾਂ ਤੇ ਰੁਲ ਰਿਹਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਗਣ ਦੀ ਬਜਾਏ ਉਨ੍ਹਾਂ ਤੇ ਅਤਿਆਚਾਰ ਕਰ ਰਿਹੀ ਹੈ ਉਨ੍ਹਾਂ ਤੇ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ ਉਨ੍ਹਾਂ ਨੂੰ ਜਲੀਲ ਕੀਤਾ ਜਾ ਰਿਹਾ ਹੈ ਆਏ ਦਿਨ ਕਿਸਾਨ ਸ਼ਹੀਦ ਹੋ ਰਹੇ ਹਨ ਪਰ ਸਰਕਾਰ ਆਪਣੇ ਤਾਨੇਸਾ਼ਹੀ ਰਵਾਈਏ ਤੇ ਅੜੀ ਹੋਈ ਹੈ ਇੱਕ ਦੇਸ਼ ਦਾ ਪ੍ਰਧਾਨ ਮੰਤਰੀ ਦੇਸ਼ ਦਾ ਪ੍ਰਧਾਨ ਮੰਤਰੀ ਨਾ ਹੋ ਕੇ ਮੁਗਲਾਂ ਵਾਲਾ ਰਵੱਈਆ ਦੇਸ਼ ਦੇ ਨਾਗਰਿਕਾਂ ਨਾਲ ਆਪਣਾ ਰਿਹਾ ਹੈ।

ਕਾਨੂੰਗੋ ਗੋਬਿੰਦ ਸਿੰਘ ਨੇ ਪੰਜਾਬ ਸਰਕਾਰ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਹੈ ਜਿਸ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੋਟਾਂ ਤੋਂ ਪਹਿਲਾਂ ਪੱਵਿਤਰ ਸ੍ਰੀ ਗੁੱਟਕਾ ਸਾਹਿਬ ਹੱਥ ਵਿੱਚ ਫੜ ਕੇ ਸ੍ਰੀ ਦਮਦਮਾ ਸਾਹਿਬ ਵੱਲ ਹੱਥ ਕਰ ਕੇ ਕਸਮ ਖਾਧੀ ਸੀ ਕਿ ਉਹ ਪੰਜਾਬ ਵਿੱਚ ਸਰਕਾਰੀ ਨੌਕਰੀਆਂ , ਨਸ਼ਿਆਂ ਨੂੰ ਜੜ੍ਹੋਂ ਖ਼ਤਮ , ਅਤੇ ਕਰਜ਼ਾ ਮਾਫ਼ੀ ਵਰਗੇ ਹੋਰ ਕੋਈ ਵਾਆਦੇ ਜਨਤਾ ਨਾਲ ਕੀਤੇ ਸਨ ਪਰ ਅੱਜੇ ਤੱਕ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ
ਲੋਕ ਹੁਣ ਜਾਗ ਚੁੱਕੇ ਹਨ ਅਤੇ ਹੁਣ ਸਮਾਂ ਆ ਗਿਆ ਹੈ ਕਿ ਲੋਕ ਜਲਦੀ ਹੀ ਭੈਣ ਮਾਇਆਵਤੀ ਜੀ ਦੀ ਸਰਕਾਰ ਦੇਸ਼ ਵਿੱਚ ਬਣਾਉਣ ਗੇ ਤਾਂ ਜ਼ੋ ਦੇਸ਼ ਨੂੰ ਇਨ੍ਹਾਂ ਭਿ੍ਰਸ਼ਟਾਚਾਰ ਲੀਡਰਾਂ ਤੋਂ ਮੁਕਤ ਕੀਤਾ ਜਾ ਸਕੇ।

Related Articles

Leave a Reply

Your email address will not be published.

Back to top button