
ਰਈਆ, 24 ਫਰਵਰੀ (ਸੁਖਵਿੰਦਰ ਬਾਵਾ) : ਅੱਜ ਹਲਕਾ ਬਾਬਾ ਬਕਾਲਾ ਸਾਹਿਬ ਦੇ ਅੰਦਰ ਆਂਉਦੇ ਕਸਬਾ ਰਈਆ ਵਿਖੇ ਸੁਰਜੀਤ ਸਿੰਘ ਕੰਗ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਮਿਲਣ ਤੇ ਖੁਸ਼ੀ ਪ੍ਰਗਟ ਕਰਦਿਆਂ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਉਹ ਜੋ ਉਹਨਾਂ ਨੂੰ ਜੁੰਮੇਵਾਰ ਸੌਂਪੀ ਹੈ ਉਹ ਤਨਦੇਹੀ ਨਾਲ ਨਿਭਾਉਣ ਲਈ ਤਿਆਰ ਹਨ। ਇਹ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਪੀ.ਏ. ਅਵਤਾਰ ਸਿੰਘ ਵਿਰਕ ਨੇ ਕਿਹਾ ਕਿ ਜਲਦੀ ਹੀ ਸਾਰੇ ਵਰਕਰਾਂ ਨਾਲ ਮੀਟਿੰਗ ਕੀਤੀ ਜਾਵੇਗੀ।